ਦਿੱਲੀ ਦੇ LG ਵੱਲੋਂ AAP ਸੁਪਰੀਮੋ ਕੇਜਰੀਵਾਲ ਖਿਲਾਫ਼ NIA ਜਾਂਚ ਦੀ ਸਿਫ਼ਾਰਸ਼, SFJ ਤੋਂ ਫੰਡਿੰਗ ਦੇ ਆਰੋਪ
SFJ funding: ਦਿੱਲੀ ਦੇ LG ਵੱਲੋਂ ਕੇਜਰੀਵਾਲ ਖਿਲਾਫ਼ NIA ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਿਫਾਰਸ਼ ਤਹਿਤ ਆਪ ਸੁਪਰੀਮੋ 'ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਤੋਂ ਫੰਡਿੰਗ ਦੇ ਆਰੋਪ ਹਨ।
LG Delhi allegation on Kejriwal SFJ funding: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਲਗਾਤਾਰ ਝਟਕੇ ਲੱਗਦੇ ਆ ਰਹੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Keriwal) ਦੀ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਦਿੱਲੀ ਦੇ LG ਵੱਲੋਂ ਕੇਜਰੀਵਾਲ ਖਿਲਾਫ਼ NIA ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ। ਸਿਫਾਰਸ਼ ਤਹਿਤ ਆਪ ਸੁਪਰੀਮੋ 'ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਤੋਂ ਫੰਡਿੰਗ ਦੇ ਆਰੋਪ ਹਨ।
ਆਰੋਪ ਹਨ ਕਿ ਆਮ ਆਦਮੀ ਪਾਰਟੀ ਨੂੰ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 16 ਮਿਲੀਅਨ ਡਾਲਰ ਮਿਲੇ ਸਨ। ਐਲ.ਜੀ. ਵੀ.ਕੇ ਸਕਸੈਨਾ (VK Saxena) ਨੇ ਸ਼ਿਕਾਇਤ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਦਵਿੰਦਰ ਪਾਲ ਭੁੱਲਰ (Davinder Pal Singh Bhullar) ਦੀ ਰਿਹਾਈ ਲਈ ਦਬਾਅ ਪਾਉਣ ਅਤੇ ਖਾਲਿਸਤਾਨੀ ਭਾਵਨਾਵਾਂ ਨੂੰ ਉਤਸ਼ਾਹਤ ਕਰਨ ਲਈ ਕਥਿਤ ਤੌਰ 'ਤੇ ਖਾਲਿਸਤਾਨ ਪੱਖੀ ਸਮੂਹ ਤੋਂ 16 ਮਿਲੀਅਨ ਡਾਲਰ ਲਏ ਸਨ।
ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਕਿਉਂਕਿ ਦੋਸ਼ ਸਿੱਧੇ ਮੁੱਖ ਮੰਤਰੀ 'ਤੇ ਹਨ। ਇਹ ਦੋਸ਼ ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਤੋਂ ਇੱਕ ਸਿਆਸੀ ਪਾਰਟੀ ਨੂੰ ਲੱਖਾਂ ਡਾਲਰ ਦੀ ਕਥਿਤ ਫੰਡਿੰਗ ਨਾਲ ਸਬੰਧਤ ਹਨ। ਅਜਿਹੀ ਸਥਿਤੀ ਵਿੱਚ, ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੇ ਗਏ ਇਲੈਕਟ੍ਰਾਨਿਕ ਉਪਕਰਨਾਂ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਜ਼ਰੂਰਤ ਹੈ।