Kejriwal-Bhagwant Mann Meeting: ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਮਿਲੇ CM ਭਗਵੰਤ ਮਾਨ; ਕਿਹਾ- ਕੇਜਰੀਵਾਲ ਨਾਲ ਅੱਤਵਾਦੀ ਵਾਂਗ ਕਿਉਂ ਕੀਤਾ ਜਾ ਰਿਹਾ ਸਲੂਕ
ਉਨ੍ਹਾਂ ਅੱਗੇ ਦੱਸਿਆ ਕਿ ਕੇਜਰੀਵਾਲ ਨੇ ਉਨ੍ਹਾਂ ਤੋਂ ਪੰਜਾਬ ਦਾ ਹਾਲ ਪੁੱਛਿਆ। ਦੱਸ ਦਈਏ ਇਸ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਸੰਦੀਪ ਪਾਠਕ ਵੀ ਮੌਜੂਦ ਰਹੇ।
Arvind Kejriwal And Bhagwant Mann: ਮੁੱਖ ਮੰਤਰੀ ਭਗਵੰਤ ਮਾਨ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਆਗੂ ਅਰਵਿੰਦ ਕੇਜਰੀਵਾਲ ਨੂੰ ਮਿਲੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਨਾਲ ਤਿਹਾੜ ਜੇਲ੍ਹ ’ਚ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਸੀਐੱਮ ਮਾਨ ਜੇਲ੍ਹ ਚੋਂ ਬਾਹਰ ਆ ਗਏ ਹਨ। ਮੁਲਾਕਾਤ ਪਿੱਛੋ ਬਾਹਰ ਆਏ ਸੀਐੱਮ ਮਾਨ ਨੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸ਼ੀਸ਼ੇ ਦੇ ਪਾਰ ਕੇਜਰੀਵਾਲ ਨਾਲ ਫੋਨ ’ਤੇ ਗੱਲ ਕਰਵਾਈ ਗਈ। ਕੇਜਰੀਵਾਲ ਨਾਲ ਕਿਉਂ ਅੱਤਵਾਦੀਆਂ ਵਾਂਗ ਸਲੂਕ ਹੋ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕੇਜਰੀਵਾਲ ਨੇ ਉਨ੍ਹਾਂ ਤੋਂ ਪੰਜਾਬ ਦਾ ਹਾਲ ਪੁੱਛਿਆ। ਦੱਸ ਦਈਏ ਇਸ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਸੰਦੀਪ ਪਾਠਕ ਵੀ ਮੌਜੂਦ ਰਹੇ।
ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਅਜਿਹੇ 'ਚ ਦੋਹਾਂ ਦੀ ਮੁਲਾਕਾਤ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਿਚਾਲੇ ਅਹਿਮ ਮੀਟਿੰਗ ਹੋਈ। ਇਸ ਵਿੱਚ ਮੀਟਿੰਗ ਦਾ ਵੇਰਵਾ ਅਤੇ ਪ੍ਰੋਟੋਕੋਲ ਤਿਆਰ ਕੀਤਾ ਗਿਆ ਸੀ।