Delhi Liquor Policy Case: ਮਨੀਸ਼ ਸਿਸੋਦੀਆ ਨੂੰ ਅਦਾਲਤ ਤੋਂ ਇੱਕ ਹੋਰ ਝਟਕਾ, ਜ਼ਮਾਨਤ ਪਟੀਸ਼ਨ ਹੋਈ ਖਾਰਜ
ਸਿਸੋਦੀਆ ਨੇ ਮੁਕੱਦਮੇ 'ਚ ਦੇਰੀ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੀ ਜ਼ਮਾਨਤ ਦਾ ਸੀਬੀਆਈ ਅਤੇ ਈਡੀ ਨੇ ਵਿਰੋਧ ਕੀਤਾ ਸੀ। ਇਹ ਤੀਜੀ ਵਾਰ ਹੈ ਜਦੋਂ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਈ ਹੈ।

Delhi Liquor Policy Case: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 14 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਇੱਕ ਵਾਰ ਫਿਰ ਅਦਾਲਤ ਤੋਂ ਝਟਕਾ ਲੱਗਾ ਹੈ। ਮੰਗਲਵਾਰ ਨੂੰ ਰਾਉਸ ਐਵੇਨਿਊ ਕੋਰਟ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ।
ਸਿਸੋਦੀਆ ਨੇ ਮੁਕੱਦਮੇ 'ਚ ਦੇਰੀ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਸੀ। ਉਨ੍ਹਾਂ ਦੀ ਜ਼ਮਾਨਤ ਦਾ ਸੀਬੀਆਈ ਅਤੇ ਈਡੀ ਨੇ ਵਿਰੋਧ ਕੀਤਾ ਸੀ। ਇਹ ਤੀਜੀ ਵਾਰ ਹੈ ਜਦੋਂ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਹੋਈ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ, ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਹੁਣ ਰਾਉਸ ਐਵੇਨਿਊ ਕੋਰਟ ਦੇ ਇਸ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦਾ ਰੁਖ ਕਰਨਗੇ।
ਦਰਅਸਲ, ਰਾਉਸ ਐਵੇਨਿਊ ਕੋਰਟ ਨੇ ਹਾਲ ਹੀ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਮਾਮਲੇ ਦੀ ਸੁਣਵਾਈ ਕੀਤੀ ਸੀ। ਉਸ ਦੌਰਾਨ ਸੀਬੀਆਈ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਸੀ। ਏਜੰਸੀ ਨੇ ਕਿਹਾ ਕਿ ਸਿਸੋਦੀਆ ਦਿੱਲੀ ਸ਼ਰਾਬ ਨੀਤੀ ਘੁਟਾਲੇ ਦਾ ਸਰਗਨਾ ਹੈ। ਜੇਕਰ ਉਸ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ। ਇਸ ਲਈ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ। ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਮੰਗਲਵਾਰ (30 ਅਪ੍ਰੈਲ) ਨੂੰ ਅਦਾਲਤ ਨੇ ਇਸ ਮਾਮਲੇ 'ਚ ਆਪਣਾ ਫੈਸਲਾ ਸੁਣਾਇਆ।
ਇਹ ਵੀ ਪੜ੍ਹੋ: MDH Everest Row: ਹਾਂਗਕਾਂਗ, ਸਿੰਗਾਪੁਰ ਤੋਂ ਬਾਅਦ ਆਸਟ੍ਰੇਲੀਆ 'ਚ ਵੀ ਵਧੀਆਂ ਐਮਡੀਐਚ ਅਤੇ ਐਵਰੈਸਟ ਦੀਆਂ ਮੁਸ਼ਕਲਾਂ, ਇਹ ਹੈ ਕਾਰਨ