Manish Sisodia: ਮਨੀਸ ਸਿਸੋਦੀਆ ਵੱਲੋਂ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ

ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ 'ਚ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ੍ਹ। ਇਹ ਕੁਝ ਦਿਨਾਂ 'ਚ ਤੈਅ ਹੋ ਜਾਵੇਗਾ। ਰਾਊਜ਼ ਐਵੇਨਿਊ ਕੋਰਟ ਨੇ ਸ਼ਰਾਬ ਘੋਟਾਲੇ 'ਚ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ-ਮੁੱਖਮੰਤਰੀ ਮਨੀਸ ਸਿਸੋਦੀਆ ਵੱਲੋਂ ਜ਼ਮਾਨਤ ਪਟੀਸ਼ਨ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ।

By  Ramandeep Kaur March 24th 2023 03:25 PM -- Updated: March 24th 2023 03:34 PM

Manish Sisodia: ਦਿੱਲੀ ਦੇ ਕਥਿਤ ਸ਼ਰਾਬ ਘੋਟਾਲੇ 'ਚ ਦਿੱਲੀ ਦੇ ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਮਿਲੇਗੀ ਜਾਂ ਜੇਲ੍ਹ। ਇਹ ਕੁਝ ਦਿਨਾਂ 'ਚ ਤੈਅ ਹੋ ਜਾਵੇਗਾ। ਰਾਊਜ਼ ਐਵੇਨਿਊ ਕੋਰਟ ਨੇ ਸ਼ਰਾਬ ਘੋਟਾਲੇ 'ਚ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ-ਮੁੱਖਮੰਤਰੀ ਮਨੀਸ ਸਿਸੋਦੀਆ ਵੱਲੋਂ ਜ਼ਮਾਨਤ ਪਟੀਸ਼ਨ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਗਿਆ ਹੈ। ਸਪੈਸ਼ਲ ਸੀਬੀਆਈ ਕੋਰਟ ਦੇ ਜੱਜ ਐਮ.ਕੇ.ਨਾਗਪਾਲ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਿਸੋਦੀਆ ਦੀ ਜ਼ਮਾਨਤ 'ਤੇ ਫੈਸਲਾ ਸੁਣਾਉਣ ਲਈ 31 ਮਾਰਚ ਦੀ ਤਾਰੀਕ ਤੈਅ ਕੀਤੀ ਗਈ ਹੈ।

ਦੱਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮਨੀਸ਼ ਸਿਸੋਦੀਆ ਨੂੰ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 10 ਮਾਰਚ ਨੂੰ ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਈਡੀ ਨੇ ਅਦਾਲਤ ਤੋਂ ਸਿਸੋਦੀਆ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੂੰ 17 ਮਾਰਚ ਤੱਕ ਰਿਮਾਂਡ 'ਤੇ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: Operation Amritpal: ਅੰਮ੍ਰਿਤਪਾਲ ਦੀ ਇੱਕ ਹੋਰ ਸੀਸੀਟੀਵੀ ਵੀਡੀਓ ਆਈ ਸਾਹਮਣੇ

Related Post