PM Modi Poster Controversy: PM ਮੋਦੀ ਦੇ ਖਿਲਾਫ ਲਗਾਏ ਗਏ ਇਤਰਾਜ਼ ਪੋਸਟਰ ਮਾਮਲੇ ’ਚ 100 FIR ਦਰਜ, 6 ਗ੍ਰਿਫਤਾਰ

ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ 'ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

By  Aarti March 22nd 2023 04:35 PM

PM Modi Poster Controversy: ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ 'ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਸਬੰਧੀ 100 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਸਪੈਸ਼ਲ ਸੀਪੀ ਦੀਪੇਂਦਰ ਪਾਠਕ ਨੇ ਦੱਸਿਆ ਕਿ ਪੋਸਟਰਾਂ 'ਤੇ ਪ੍ਰਿੰਟਿੰਗ ਪ੍ਰੈਸ ਦਾ ਕੋਈ ਵੇਰਵਾ ਨਹੀਂ ਸੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੁਝ ਪੋਸਟਰ ਜ਼ਬਤ ਕੀਤੇ ਗਏ ਅਤੇ ਗ੍ਰਿਫਤਾਰੀਆਂ ਕੀਤੀਆਂ ਗਈਆਂ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਦਿੱਲੀ ਵਿੱਚ 50,000 ਪੋਸਟਰ ਲਗਾਉਣ ਦੀ ਯੋਜਨਾ ਸੀ।

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਰਾਜਧਾਨੀ ਦਿੱਲੀ ਵਿੱਚ ਕੁਝ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੋਸਟਰ ਵਾਰ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਦੀਆਂ ਵੱਖ-ਵੱਖ ਥਾਵਾਂ 'ਤੇ ਇਸ ਸਬੰਧੀ ਪੋਸਟਰ ਲਗਾਏ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਹਰਕਤ 'ਚ ਆਈ ਦਿੱਲੀ ਪੁਲਿਸ ਨੇ ਸੜਕ ਕਿਨਾਰੇ ਲੱਗੇ 2000 ਪੋਸਟਰਾਂ ਨੂੰ ਹਟਾ ਦਿੱਤਾ ਹੈ। ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਕੁਝ ਹਿੱਸਿਆਂ ਵਿੱਚ ‘ਮੋਦੀ ਹਟਾਓ ਦੇਸ਼ ਬਚਾਓ’ ਸਿਰਲੇਖ ਵਾਲੇ ਪੋਸਟਰ ਵੀ ਲਾਏ ਗਏ ਸਨ।

ਇਹ ਵੀ ਪੜ੍ਹੋ: Punjab Airport Name Change: ਪੰਜਾਬ ਦੇ ਇੱਕ ਹੋਰ ਏਅਰਪੋਰਟ ਦਾ ਬਦਲਿਆ ਜਾਵੇਗਾ ਨਾਂ, ਵਿਧਾਨਸਭਾ ’ਚ ਮਤਾ ਪਾਸ

Related Post