ਦਿੱਲੀ ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਨੂੰ ਮਾਰਚ ਕਰਨ ਦੀ ਮਨਜੂਰੀ ਕੀਤੀ ਰੱਦ, 15 ਨੂੰ PM ਦਫਤਰ ਤੱਕ ਕੀਤਾ ਜਾਣਾ ਸੀ ਮਾਰਚ
Kaumi Insaaf Morcha March : ਨਵੀਂ ਦਿੱਲੀ ਜ਼ਿਲ੍ਹਾ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਐਨਡੀਪੀਐਸ ਐਕਟ ਦੀ ਧਾਰਾ 163 ਨਵੀਂ ਦਿੱਲੀ ਜ਼ਿਲ੍ਹੇ ਵਿੱਚ ਲਾਗੂ ਹੈ, ਜਿਸ ਵਿੱਚ ਜੰਤਰ-ਮੰਤਰ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਜਨਤਕ ਪ੍ਰਦਰਸ਼ਨਾਂ ਜਾਂ ਵਿਰੋਧ ਪ੍ਰਦਰਸ਼ਨਾਂ 'ਤੇ ਪਾਬੰਦੀ ਹੈ।
Kaumi Insaaf Morcha : ਦਿੱਲੀ ਪੁਲਿਸ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੇ ਮਾਰਚ ਨੂੰ ਮਨਜੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਪੁਲਿਸ ਨੇ ਮੋਰਚੇ ਨੂੰ ਜਾਰੀ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਜੰਤਰ-ਮੰਤਰ 'ਤੇ ਬੀਐਨਐਸੀ ਦੀ ਧਾਰਾ 163 ਲਗਾਈ ਗਈ ਹੈ, ਜਿਸ ਦੇ ਮੱਦੇਨਜ਼ਰ ਮਾਰਚ ਦੀ ਮਨਜੂਰੀ ਨਹੀਂ ਦਿੱਤੀ ਜਾ ਸਕਦੀ।
ਜਾਣਕਾਰੀ ਅਨੁਸਾਰ, ਕੌਮੀ ਇਨਸਾਫ਼ ਮੋਰਚੇ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਸੀ।
ਇਹ ਆਦੇਸ਼ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਨਵੀਂ ਦਿੱਲੀ ਜ਼ਿਲ੍ਹਾ) ਆਨੰਦ ਕੁਮਾਰ ਮਿਸ਼ਰਾ ਵੱਲੋਂ ਜਾਰੀ ਕੀਤਾ ਗਿਆ ਹੈ। ਪੱਤਰ "ਕੌਮੀ ਇਨਸਾਫ਼ ਮੋਰਚਾ" ਦੇ ਪ੍ਰਬੰਧਕਾਂ ਅਤੇ ਸਮਰਥਕਾਂ ਨੂੰ ਸੂਚਿਤ ਕਰਦਾ ਹੈ ਕਿ ਨਿਰਧਾਰਤ ਮਿਤੀ 'ਤੇ ਕੋਈ ਰੈਲੀ ਜਾਂ ਜਲੂਸ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਨਵੀਂ ਦਿੱਲੀ ਜ਼ਿਲ੍ਹਾ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਐਨਡੀਪੀਐਸ ਐਕਟ ਦੀ ਧਾਰਾ 163 ਨਵੀਂ ਦਿੱਲੀ ਜ਼ਿਲ੍ਹੇ ਵਿੱਚ ਲਾਗੂ ਹੈ, ਜਿਸ ਵਿੱਚ ਜੰਤਰ-ਮੰਤਰ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਜਨਤਕ ਪ੍ਰਦਰਸ਼ਨਾਂ ਜਾਂ ਵਿਰੋਧ ਪ੍ਰਦਰਸ਼ਨਾਂ 'ਤੇ ਪਾਬੰਦੀ ਹੈ।
ਪੱਤਰ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਫੈਸਲਾ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜੰਤਰ-ਮੰਤਰ ਤੋਂ ਇਲਾਵਾ ਕਿਸੇ ਵੀ ਹੋਰ ਸਥਾਨ 'ਤੇ ਰੋਸ ਮਾਰਚ ਕਰਨਾ ਨਿਯਮਾਂ ਦੀ ਉਲੰਘਣਾ ਹੋਵੇਗੀ ਅਤੇ ਇਸ ਦੇ ਨਤੀਜੇ ਵਜੋਂ ਕਾਨੂੰਨੀ ਕਾਰਵਾਈ ਹੋ ਸਕਦੀ ਹੈ।