ਸਾਬਕਾ PM ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ

ਮੁੱਖ ਸੇਵਾਦਾਰ ਅਮਰੀਕ ਸਿੰਘ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਉੱਪਰ ਇੱਕ ਬੇਨਤੀ ਪੱਤਰ ਦਿੱਤਾ ਹੈ, ਜਿਸ ਵਿੱਚ ਅਸੀਂ ਬੇਨਤੀ ਕੀਤੀ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਿੱਤਾ ਜਾਵੇ।

By  KRISHAN KUMAR SHARMA July 17th 2024 02:47 PM

Former PM Manmohan Singh : ਨਾਮਧਾਰੀ ਸਿੱਖਾਂ ਨੇ ਆਪਣੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕਰਦਿਆਂ ਮੰਗ ਪੱਤਰ ਦਿੰਦਿਆਂ ਕਿਹਾ ਹੈ ਕਿ ਸਿੱਖ ਪੰਥ ਦੀ ਸ਼ਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਜੀ ਨੂੰ ਅਕਾਲ ਤਖਤ ਸਾਹਿਬ ਵੱਲੋਂ ਪੰਥ ਰਤਨ ਨਾਲ ਸਨਮਾਨਿਤ ਕੀਤਾ ਜਾਵੇ।

ਮੁੱਖ ਸੇਵਾਦਾਰ ਅਮਰੀਕ ਸਿੰਘ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ 'ਤੇ ਸੁਸ਼ੋਭਿਤ ਹੋਣ ਕਾਰਨ ਸਿੱਖ ਪੰਥ ਦੀ ਸਥਾਨ ਸੰਸਾਰ ਭਰ ਵਿੱਚ ਵਧੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸਿੱਖ ਪ੍ਰਧਾਨ ਸੈਨਾਪਤੀ ਸਿੱਖ ਮੰਤਰੀ ਸਿੱਖ ਉਪ ਅਧਿਅਕਸ਼ ਸਿੱਖ ਪਲੈਨਿੰਗ ਕਮਿਸ਼ਨ ਡੇਅ ਚੇਅਰਮੈਨ ਸਿੱਖ ਸੀ। ਉਨ੍ਹਾਂ ਨੇ ਕਿਹਾ ਕਿ 1984 ਦੇ ਘਲੂਘਾਰੇ ਦੇ ਬਾਅਦ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਬਣਨ ਕਰਕੇ ਹੀ ਇੱਕੋ ਸਮੇਂ ਵਿੱਚ ਇਹਨੇ ਕੇਸਾਂਧਾਰੀ ਸਿੱਖ ਭਾਰਤ ਸਰਕਾਰ ਵਿੱਚ ਬਹੁਤ ਸਾਰੀਆਂ ਉੱਚ ਪਦਵੀਆਂ ਉੱਤੇ ਬਿਰਾਜਮਾਨ ਹੋਏ ਹਨ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਉੱਪਰ ਇੱਕ ਬੇਨਤੀ ਪੱਤਰ ਦਿੱਤਾ ਹੈ, ਜਿਸ ਵਿੱਚ ਅਸੀਂ ਬੇਨਤੀ ਕੀਤੀ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਥ ਰਤਨ ਦੇਣਾ ਹੈ ਜਾਂ ਨਹੀਂ ਦੇਣਾ ਜਾਂ ਇਸ ਵਿੱਚ ਕੋਈ ਸ਼ਰਤ ਹੋਵੇਗੀ। ਇਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੀ ਦੱਸਣਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸੀ ਤਾਂ ਉਨ੍ਹਾਂ ਨੇ ਦੇਸ਼ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਅਤੇ ਭਾਰਤ ਦਾ ਬਹੁਤ ਨਾਮ ਵੀ ਉੱਚਾ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦਾ ਸਰਬਉਚ ਅਸਥਾਨ ਹੈ ਅਤੇ ਰਾਜਨੀਤਿਕ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰੋਂ ਹਰ ਇੱਕ ਸਿੱਖ ਨੂੰ ਜੋ ਆਪਣੇ ਕੌਮ ਲਈ ਚੰਗਾ ਕੰਮ ਕਰਦਾ ਹੈ ਉਸ ਨੂੰ ਜ਼ਰੂਰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ।

Related Post