Teacher Protest Video : ਚੰਡੀਗੜ੍ਹ ਚ ਅਧਿਆਪਕਾਂ ਦਾ ਹੱਲਾ ਬੋਲ ! ਪੁਲਿਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ, ਪੱਗਾਂ ਲੱਥੀਆਂ

Teacher Protest : ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਪਿੱਛੋਂ ਕੋਈ ਨਤੀਜਾ ਨਾ ਨਿਕਲਣ 'ਤੇ 2 ਵਜੇ ਤੋਂ ਬਾਅਦ ਵਿਧਾਨ ਸਭਾ ਵੱਲ ਮਾਰਚ ਕੀਤਾ ਗਿਆ, ਪਰੰਤੂ ਪੁਲਿਸ ਨੇ ਅਧਿਆਪਕਾਂ ਨੂੰ ਰਸਤੇ ਵਿੱਚ ਰੋਕ ਲਿਆ।

By  KRISHAN KUMAR SHARMA March 12th 2026 03:24 PM -- Updated: March 12th 2026 05:07 PM

Teacher Protest : ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ 25 ਸੈਕਟਰ 'ਚ ਰੈਲੀ ਕੀਤੀ ਜਾ ਰਹੀ ਹੈ। ਅਧਿਆਪਕਾਂ ਵੱਲੋਂ ਵਿਧਾਨ ਸਭਾ ਵੱਲ ਮਾਰਚ ਕੀਤਾ ਜਾ ਰਿਹਾ ਸੀ, ਜਿਸ ਨੂੰ ਵੱਡੀ ਗਿਣਤੀ ਤੈਨਾਤ ਪੁਲਿਸ ਨੇ ਬੈਰੀਕੇਡਿੰਗ ਰਾਹੀਂ ਰੋਕ ਲਿਆ, ਜਿਸ ਤੋਂ ਗੁੱਸੇ 'ਚ ਆਏ ਅਧਿਆਪਕਾਂ ਨੇ ਉਥੇ ਹੀ ਧਰਨਾ ਲਾ ਕੇ ਬੈਠ ਗਏ।

ਜਾਣਕਾਰੀ ਅਨੁਸਾਰ, ਅਧਿਆਪਕਾਂ ਵੱਲੋਂ ਤਰੱਕੀ ਲਈ TET ਦੀ ਸ਼ਰਤ ਦਾ ਵਿਰੋਧ ਕੀਤਾ ਜਾ ਰਿਹਾ ਹੈ, ਪਰੰਤੂ ਪੰਜਾਬ ਸਰਕਾਰ ਵੱਲੋਂ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਪਿੱਛੋਂ ਕੋਈ ਨਤੀਜਾ ਨਾ ਨਿਕਲਣ 'ਤੇ 2 ਵਜੇ ਤੋਂ ਬਾਅਦ ਵਿਧਾਨ ਸਭਾ ਵੱਲ ਮਾਰਚ ਕੀਤਾ ਗਿਆ, ਪਰੰਤੂ ਪੁਲਿਸ ਨੇ ਅਧਿਆਪਕਾਂ ਨੂੰ ਰਸਤੇ ਵਿੱਚ ਰੋਕ ਲਿਆ।

ਅਧਿਆਪਕਾਂ ਵੱਲੋਂ ਧੱਕੇ ਨਾਲ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਸੁੱਟੇ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੌਰਾਨ ਕਈ ਅਧਿਆਪਕਾਂ ਦੀਆਂ ਪੱਗਾਂ ਵੀ ਲੱਥ ਗਈਆਂ। 

ਚੰਡੀਗੜ੍ਹ ਪੁਲਿਸ ਵੱਲੋਂ ਅਧਿਆਪਕਾਂ ਨਾਲ ਗੱਲਬਾਤ ਵੀ ਕੀਤੀ ਜਾ ਰਹੀ ਹੈ, ਪਰੰਤੂ ਅਜੇ ਤੱਕ ਕੋਈ ਵੀ ਗੱਲਬਾਤ ਸਿਰੇ ਨਹੀਂ ਚੜ੍ਹੀ। ਅਧਿਆਪਕਾਂ ਨੇ TET ਟੈਸ ਨੂੰ ਗੈਰ-ਕਾਨੂੰਨੀ ਦੱਸਿਆ ਹੈ।

17 ਨੂੰ ਕੀਤਾ ਜਾਵੇਗਾ ਵੱਡਾ ਪ੍ਰਦਰਸ਼ਨ

ਉਧਰ, ਦੂਜੇ ਪਾਸੇ ਡੀਟੀਐਫ ਤੇ ਪੰਜਾਬ ਪ੍ਰਧਾਨ ਵਿਕਰਮਦੇਵ ਸਿੰਘ ਨੇ ਅਗਲਾ ਐਲਾਨ ਕਰਦਿਆਂ ਕਿਹਾ ਕਿ 16 ਤਰੀਕ ਨੂੰ ਸੈਸ਼ਨ ਦੇ ਵਿੱਚ ਜੇਕਰ ਪੰਜਾਬ ਸਰਕਾਰ ਵੱਲੋਂ ਕੋਈ ਮਤਾ ਨਾ ਪਾਇਆ ਗਿਆ ਅਤੇ ਕਿਸੇ ਤਰੀਕੇ ਦੀ ਜੇਕਰ ਸਹਿਮਤੀ ਨਹੀਂ ਬਣਦੀ ਤਾਂ 17 ਤਰੀਕ ਨੂੰ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਭਰ ਦੇ ਅਧਿਆਪਕ ਇਸ ਦਾ ਹਿੱਸਾ ਬਣਨਗੇ।

Related Post