Dense Fog Alert In Punjab : ਪੰਜਾਬ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ; ਧੁੰਦ ਕਾਰਨ 13 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਬਣੀ ਰਹੇਗੀ, ਜਿਸ ਨਾਲ ਦ੍ਰਿਸ਼ਟੀ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ, ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਵਿੱਚ ਠੰਢ ਦਾ ਕਹਿਰ ਤੇਜ਼ ਹੋ ਰਿਹਾ ਹੈ। ਅੱਜ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ, ਤਰਨਤਾਰਨ, ਕਪੂਰਥਲਾ, ਜਲੰਧਰ ਅਤੇ ਲੁਧਿਆਣਾ ਸਮੇਤ 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਬਣੀ ਰਹੇਗੀ, ਜਿਸ ਨਾਲ ਦ੍ਰਿਸ਼ਟੀ ਪ੍ਰਭਾਵਿਤ ਹੋ ਸਕਦੀ ਹੈ। ਇਸ ਲਈ, ਡਰਾਈਵਰਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ’ਚ ਅਗਲੇ ਛੇ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਵੀਰਵਾਰ ਨੂੰ ਆਦਮਪੁਰ ਸਭ ਤੋਂ ਠੰਡਾ ਰਿਹਾ ਜਿੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਰਿਹਾ, ਜਦੋਂ ਕਿ ਫਰੀਦਕੋਟ ਵਿੱਚ 4.9 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 0.4 ਡਿਗਰੀ ਘਟ ਗਿਆ, ਜਿਸ ਨਾਲ ਲੁਧਿਆਣਾ ਅਤੇ ਪਟਿਆਲਾ ਦਾ ਤਾਪਮਾਨ ਆਮ ਨਾਲੋਂ ਘੱਟ ਗਿਆ। ਜਦਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ ਆਮ ਦੇ ਆਸ-ਪਾਸ ਰਿਹਾ।
ਇਹ ਵੀ ਪੜ੍ਹੋ : Patiala SSP Viral Audio : ਹਾਈਕੋਰਟ ਨੇ SSP ਦੀ ਕਥਿਤ ਆਡੀਓ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਉਣ ਦੇ ਚੋਣ ਕਮਿਸ਼ਨ ਨੂੰ ਦਿੱਤੇ ਆਦੇਸ਼