PTC News
Search
🔍 Search

Punjab Weather : ਸੂਬੇ ਵਿੱਚ 2 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਜਾਣੋ ਕਿਹੜੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ

By  Jaswinder Kaur November 28th 2026 01:02 PM -- Updated: November 28th 2026 01:03 PM

Dense fog alert in Punjab : ਪੰਜਾਬ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 200 ਮੀਟਰ ਦਰਜ ਕੀਤੀ ਗਈ ਸੀ, ਜਦੋਂ ਕਿ ਲੁਧਿਆਣਾ ਅਤੇ ਪਟਿਆਲਾ ਵਿੱਚ 1,500 ਮੀਟਰ ਦਰਜ ਕੀਤੀ ਗਈ। ਸੰਘਣੀ ਧੁੰਦ ਅਗਲੇ 2 ਦਿਨਾਂ ਲਈ ਸੂਬੇ ਵਿੱਚ ਸਵੇਰ ਅਤੇ ਦੇਰ ਰਾਤ ਦੀ ਆਵਾਜਾਈ ਨੂੰ ਹੋਰ ਪ੍ਰਭਾਵਿਤ ਕਰ ਸਕਦੀ ਹੈ।

ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਜਦਕਿ  ਚੰਡੀਗੜ੍ਹ ਵਿਚ ਮੌਸਮ ਸਾਫ਼ ਰਹੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਰਾਜ ਦਾ ਘੱਟੋ-ਘੱਟ ਤਾਪਮਾਨ ਜਾਂ ਰਾਤ ਦਾ ਤਾਪਮਾਨ 0.1 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਆ ਗਿਆ ਹੈ। ਹਾਲਾਂਕਿ, ਸੀਜ਼ਨ ਵਿਚ ਪਹਿਲੀ ਵਾਰ ਫਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਚੰਡੀਗੜ੍ਹ ਵਿਚ ਤਾਪਮਾਨ 9.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1.1 ਡਿਗਰੀ ਘੱਟ ਹੈ।

ਇਹ ਵੀ ਪੜ੍ਹੋ : 

Mansa 'ਚ ਮਾਨ ਸਰਕਾਰ ਦੀ 'ਸਿਹਤ ਕ੍ਰਾਂਤੀ' ਦੇ ਦਾਅਵਿਆਂ 'ਤੇ ਉੱਠੇ ਸਵਾਲ, ਮ੍ਰਿਤਕ ਦੇਹ ਨੂੰ ਹਸਪਤਾਲ ਪਹੁੰਚਾਉਣ ਲਈ ਲੈਣੀ ਪਈ ਰੇਹੜੀ ਦੀ ਮਦਦ !

ਮੌਸਮ ਵਿਭਾਗ ਦੇ ਅਨੁਸਾਰ ਅੱਜ ਪੰਜਾਬ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਰੂਪਨਗਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 29 ਨਵੰਬਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਹਾਲਾਂਕਿ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਹੈ। 30 ਨਵੰਬਰ ਨੂੰ ਵੀ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਨੇ ਇਸ ਦਿਨ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ 5 ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਪੱਛਮੀ ਗੜਬੜੀ ਵੀ ਸੂਬੇ ਵਿੱਚ ਆ ਗਈ ਹੈ ਅਤੇ ਇਸ ਸਮੇਂ ਖੇਤਰ ਵਿੱਚ ਆਮ ਤੌਰ 'ਤੇ ਖੁਸ਼ਕ ਹਵਾਵਾਂ ਚੱਲ ਰਹੀਆਂ ਹਨ। ਨਤੀਜੇ ਵਜੋਂ ਦਿਨ ਵੇਲੇ ਮੌਸਮ ਸਾਫ਼ ਰਹਿਣ ਦੀ ਉਮੀਦ ਹੈ, ਜਦੋਂ ਕਿ ਸਵੇਰੇ ਅਤੇ ਰਾਤ ਨੂੰ ਧੁੰਦ ਪੈ ਸਕਦੀ ਹੈ।  

Related Post