ਪੰਜਾਬ ’ਚ ਠੰਢ ਤੇ ਧੁੰਦ ਦਾ ਕਹਿਰ ਜਾਰੀ, ਨਵੇਂ ਸਾਲ ’ਤੇ ਆਇਆ ਇਹ ਅਲਰਟ

By  Aarti January 1st 2024 09:42 AM

Punjab Weather: ਉੱਤਰ ਭਾਰਤ ’ਚ ਸੀਤ ਲਹਿਰ ਤੇ ਕੋਹਰੇ ਦਾ ਕਹਿਰ ਜਾਰੀ ਹੈ। ਦੱਸ ਦਈਏ ਕਿ ਹੱਡ ਚੀਰਵੀਂ ਠੰਢ ਦੇ ਕਾਰਨ ਲੋਕ ਆਪਣੇ ਘਰਾਂ ਚ ਕੈਦ ਹੋਏ ਪਏ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਦੇ ਲਈ ਮੌਸਮ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੋਇਆ ਹੈ। 

ਮੌਸਮ ਵਿਭਾਗ ਦੁਆਰਾ ਧੁੰਦ ਦੇ ਕੰਬਲ ਦੀ ਸੈਟੇਲਾਈਟ ਤਸਵੀਰ ਜਾਰੀ ਕੀਤੀ ਗਈ ਹੈ। ਜਿਸ ਵਿੱਚ ਪੂਰੇ ਪੰਜਾਬ, ਉੱਤਰੀ ਰਾਜਸਥਾਨ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ ਵਿੱਚ ਧੁੰਦ ਦੀ ਇੱਕ ਪਰਤ ਦਿਖਾਈ ਦੇ ਰਹੀ ਹੈ।

ਸਰਗਰਮ ਪੱਛਮੀ ਗੜਬੜੀ ਦੇ ਕਾਰਨ, ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਸਖਤ ਠੰਢ ਨੂੰ ਲੈ ਕੇ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਹਫ਼ਤੇ ਵਿੱਚ ਵੀ ਪੰਜਾਬ ਵਿੱਚ ਧੁੰਦ ਅਤੇ ਠੰਢ ਤੋਂ ਲੋਕਾਂ ਨੂੰ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।

ਆਈਐਮਡੀ ਮੁਤਾਬਕ ਪੰਜਾਬ ਦੇ ਕਰੀਬ 15 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਮੌਸਮ ਵਿਭਾਗ ਨੇ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਗਾ, ਬਰਨਾਲਾ, ਬਠਿੰਡਾ, ਮਾਨਸਾ, ਮੁਕਤਸਰ, ਸੰਗਰੂਰ, ਫਿਰੋਜ਼ਪੁਰ, ਫਾਜ਼ਿਲਕਾ, ਪਟਿਆਲਾ, ਫਰੀਦਕੋਟ ਅਤੇ ਮਲੇਰਕੋਟਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਨਵੇਂ ਸਾਲ ਤੋਂ ਪਹਿਲਾਂ ਖੌਫਨਾਕ ਵਾਰਦਾਤ, ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਕੀਤੀ ਜੀਵਨਲੀਲਾ ਸਮਾਪਤ

Related Post