Hoshiarpur Jail : ਜੇਲ੍ਹ ਚੋਂ ਵਾਇਰਲ ਵੀਡੀਓ ਦਾ ਮਾਮਲਾ, ਹੁਸ਼ਿਆਰਪੁਰ ਜੇਲ੍ਹ ਦਾ ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਗ੍ਰਿਫ਼ਤਾਰ

Hoshiarpur Jail : ਐਸਐਸਪੀ ਸੰਦੀਪ ਕੁਮਾਰ ਮਲਿਕ ਦੱਸਿਆ ਕਿ ਉਨ੍ਹਾਂ ਨੇ ਇਸ ਕੇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੜੀ ਹੀ ਗੰਭੀਰਤਾ ਨਾਲ ਇਸਦੀ ਜਾਂਚ ਕੀਤੀ ਅਤੇ ਇਸ ਦੇ ਵਿੱਚ ਪਾਇਆ ਗਿਆ ਕਿ ਬਹੁਤ ਸਾਰੇ ਜੇਲ੍ਹ ਦੇ ਹੀ ਕਰਮਚਾਰੀ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਨੂੰ ਮੋਬਾਈਲ ਅਤੇ ਨਸ਼ਾ ਸਪਲਾਈ ਕਰਦੇ ਸਨ।

By  KRISHAN KUMAR SHARMA July 5th 2026 03:30 PM -- Updated: July 5th 2026 03:41 PM

Hoshiarpur Jail : ਹੁਸ਼ਿਆਰਪੁਰ ਜੇਲ੍ਹ ਵਿਚੋਂ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਡਿਪਟੀ ਜੇਲ੍ਹ ਸੁਪਰਡੈਂਟ ਅਤੇ ਵਾਰਡਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। (Hoshiarpur Viral Video)

ਹੁਸ਼ਿਆਰਪੁਰ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀ ਹੁਸ਼ਿਆਰਪੁਰ ਦੀ ਜ਼ਿਲ੍ਹਾ ਜੇਲ੍ਹ ਵਿੱਚੋਂ ਇੱਕ ਮਨਪ੍ਰੀਤ ਮੰਨੇ ਨਾਮ ਦੇ ਵਿਅਕਤੀ ਦੀ ਜਿਹੜੀ ਵੀਡੀਓ ਵਾਇਰਲ ਹੋਈ ਸੀ, ਜਿਸ ਦੇ ਵਿੱਚ ਉਸ ਨੇ ਜੇਲ੍ਹ ਪ੍ਰਸ਼ਾਸਨ ਦੇ ਉੱਤੇ ਨਸ਼ਾ ਵੇਚਣ ਅਤੇ ਮੋਬਾਇਲ ਦੇਣ ਦੇ ਆਰੋਪ ਲਗਾਏ ਸਨ ਉਸ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ 12 ਵਿਅਕਤੀਆਂ ਦੇ ਉੱਤੇ ਪਰਚਾ ਦਰਜ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅੱਜ ਇਸ ਮਾਮਲੇ ਵਿੱਚ ਸਹਾਇਕ ਜੇਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ... ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ 5 ਤੋਂ 8 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ; ਜਾਣੋ IMD ਵੱਲੋਂ ਤਾਜਾ ਅਪਡੇਟ

ਐਸਐਸਪੀ ਸੰਦੀਪ ਕੁਮਾਰ ਮਲਿਕ ਦੱਸਿਆ ਕਿ ਉਨ੍ਹਾਂ ਨੇ ਇਸ ਕੇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੜੀ ਹੀ ਗੰਭੀਰਤਾ ਨਾਲ ਇਸਦੀ ਜਾਂਚ ਕੀਤੀ ਅਤੇ ਇਸ ਦੇ ਵਿੱਚ ਪਾਇਆ ਗਿਆ ਕਿ ਬਹੁਤ ਸਾਰੇ ਜੇਲ੍ਹ ਦੇ ਹੀ ਕਰਮਚਾਰੀ ਜੇਲ੍ਹ ਵਿੱਚ ਬੈਠੇ ਗੈਂਗਸਟਰਾਂ ਨੂੰ ਮੋਬਾਈਲ ਅਤੇ ਨਸ਼ਾ ਸਪਲਾਈ ਕਰਦੇ ਸਨ, ਜਿਸ ਨੂੰ ਜਿਸ ਦੀ ਚੇਨ ਨੂੰ ਤੋੜਦੇ ਹੋਏ ਉਨ੍ਹਾਂ ਨੇ 12 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰਕੇ ਉਹਨਾਂ ਦੀ ਗ੍ਰਿਫਤਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿੱਚ ਹੋਰ ਅੱਗੇ ਹਲੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਕਿਸੇ ਦਾ ਵੀ ਕੋਈ ਲਿੰਕ ਨਿਕਲਦਾ ਹੈ ਤਾਂ ਉਸ ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ... Lawrence Bishnoi Gang ਦੇ 2 ਸ਼ੂਟਰ ਐਨਕਾਊਂਟਰ ’ਚ ਢੇਰ; ਕਾਂਸਟੇਬਲ ਨੂੰ ਲੱਗੀ ਗੋਲੀ, ਇਸ ਮਾਮਲੇ ’ਚ ਹੋਈ ਕਾਰਵਾਈ

Related Post