AI ਨਾਲ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ; ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ, SGPC ਨੇ ਲਿਆ ਨੋਟਿਸ

ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਦੀਆਂ ਹਨ, ਸਗੋਂ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਵੀ ਪੈਦਾ ਕਰ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਲੋਕ ਇਸਦੀ ਨਿੰਦਾ ਕਰ ਰਹੇ ਹਨ।

By  Aarti April 13th 2026 12:59 PM

ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਇੱਕ ਕਥਿਤ AI (ਆਰਟੀਫਿਸ਼ਲ ਇੰਟੈਲੀਜੈਂਸ) ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਵੀਡੀਓ ਵਿੱਚ ਇੱਕ ਵਿਅਕਤੀ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉੱਪਰ ਨੱਚਦਾ ਹੋਇਆ ਦਿਖਾਇਆ ਗਿਆ ਹੈ, ਜਦਕਿ ਆਲੇ-ਦੁਆਲੇ ਮੌਜੂਦ ਕੁਝ ਲੋਕ ਤਾਲੀਆਂ ਵਜਾਉਂਦੇ ਨਜ਼ਰ ਆ ਰਹੇ ਹਨ। ਇਸ ਤਰ੍ਹਾਂ ਦੇ ਦ੍ਰਿਸ਼ ਨੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ।

ਸਿੱਖ ਸੰਗਤ ਇਸ ਮਾਮਲੇ ਨੂੰ ਬੇਅਦਬੀ ਦਾ ਗੰਭੀਰ ਮਾਮਲਾ ਮੰਨ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਆਹਤ ਕਰਦੀਆਂ ਹਨ, ਸਗੋਂ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਵੀ ਪੈਦਾ ਕਰ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਤਿੱਖੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਲੋਕ ਇਸਦੀ ਨਿੰਦਾ ਕਰ ਰਹੇ ਹਨ।

ਇਸ ਗੰਭੀਰ ਮਾਮਲੇ ਨੂੰ ਦੇਖਦਿਆਂ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। SGPC ਦੇ ਵਕੀਲ ਅਮਨਬੀਰ ਸਿੰਘ ਸਿਆਲੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਵੀਡੀਓ ਸਾਹਮਣੇ ਆਉਣਾ ਬਹੁਤ ਹੀ ਦੁਖਦਾਈ ਹੈ ਅਤੇ ਇਹ ਸਿੱਖ ਧਰਮ ਦੀ ਮਰਯਾਦਾ ਦੇ ਖਿਲਾਫ ਹੈ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਇਸਦੇ ਪਿੱਛੇ ਜ਼ਿੰਮੇਵਾਰ ਪਾਇਆ ਜਾਵੇਗਾ, ਉਸ ਦੇ ਖਿਲਾਫ ਕਾਨੂੰਨੀ ਤੌਰ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਗਈ ਹੈ ਕਿ ਵੀਡੀਓ ਦੀ ਸੱਚਾਈ ਦੀ ਪੂਰੀ ਜਾਂਚ ਕਰਕੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਸਿੱਖ ਭਾਈਚਾਰੇ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਨਿੰਦਣਯੋਗ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਇਹ ਵੀ ਪੜ੍ਹੋ  : Chandigarh Passport Office ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਕਰਵਾਇਆ ਗਿਆ ਖ਼ਾਲੀ

Related Post