Jagmohan Singh Raju : ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਦੇ ਬਾਵਜੂਦ BJP ਆਗੂ ਨੇ CM ਮਾਨ ਕੋਲੋਂ ਮੁਲਾਕਾਤ ਦਾ ਮੰਗਿਆ ਸਮਾਂ
Jagmohan Singh Raju : ਡਾ. ਰਾਜੂ ਨੇ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਆਪਣੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਉਸਨੇ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਲਗਭਗ 1,00,000 ਗਰੀਬ ਅਤੇ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਦਾਖਲੇ ਸੰਬੰਧੀ ਤੁਰੰਤ ਮੁਲਾਕਾਤ ਦੀ ਬੇਨਤੀ ਕੀਤੀ ਹੈ।
Jagmohan Singh Raju : ਸ੍ਰੀ ਅਕਾਲ ਤਖ਼ਤ ਨੇ ਭਾਵੇਂ ਸਾਰੇ ਸਿੱਖਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨਾਲ ਗੱਲਬਾਤ ਨਾ ਕਰਨ ਦਾ ਹੁਕਮ ਦਿੱਤਾ ਹੈ, ਪਰ ਅੰਮ੍ਰਿਤਸਰ ਦੇ ਭਾਜਪਾ ਆਗੂ ਜਗਮੋਹਨ ਰਾਜੂ ਨੇ ਮੁੱਖ ਮੰਤਰੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ।
ਡਾ. ਰਾਜੂ ਨੇ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਆਪਣੀ ਕਾਰਵਾਈ ਨੂੰ ਜਾਇਜ਼ ਠਹਿਰਾਉਂਦੇ ਹੋਏ ਕਿਹਾ ਕਿ ਉਸਨੇ ਸਿੱਖਿਆ ਅਧਿਕਾਰ ਕਾਨੂੰਨ ਤਹਿਤ ਲਗਭਗ 1,00,000 ਗਰੀਬ ਅਤੇ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਦਾਖਲੇ ਸੰਬੰਧੀ ਤੁਰੰਤ ਮੁਲਾਕਾਤ ਦੀ ਬੇਨਤੀ ਕੀਤੀ ਹੈ।
ਸਾਬਕਾ ਬਿਊਰੋਕ੍ਰੈਟ ਅਤੇ ਭਾਜਪਾ ਆਗੂ ਜਗਮੋਹਨ ਰਾਜੂ, ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਖ਼ਿਲਾਫ਼ ਜਾਰੀ ਕੀਤੇ ਗਏ ਫ਼ੈਸਲੇ ਦਾ ਵੀ ਜ਼ਿਕਰ ਕੀਤਾ ਹੈ।

ਜਗਮੋਹਨ ਰਾਜੂ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਉਹ ਪੂਰੀ ਤਰ੍ਹਾਂ ਜਾਣਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤਾ ਹੈ ਅਤੇ ਸਿੱਖਾਂ ਨੂੰ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਨਾ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਕ ਸਿੱਖ ਹੋਣ ਦੇ ਨਾਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੇਹੱਦ ਸਤਿਕਾਰ ਕਰਦੇ ਹਨ, ਪਰ ਜਦੋਂ ਲਗਭਗ ਇੱਕ ਲੱਖ ਗਰੀਬ ਦਲਿਤ ਬੱਚਿਆਂ ਦੇ ਸਿੱਖਿਆ ਦੇ ਭਵਿੱਖ ਦਾ ਸਵਾਲ ਹੋਵੇ ਤਾਂ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਚੁੱਪ ਬੈਠਣ ਦੀ ਇਜਾਜ਼ਤ ਨਹੀਂ ਦਿੰਦੀ।
ਰਾਜੂ ਨੇ ਕਿਹਾ ਕਿ ਉਹ ਇਸ ਗੱਲ ਤੋਂ ਵੀ ਵਾਕਿਫ਼ ਹਨ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਕਾਰਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਾਰਾਜ਼ਗੀ ਜਾਂ ਤਾੜਨਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਪਰ ਪੰਜਾਬ ਦੇ ਗਰੀਬ ਬੱਚਿਆਂ ਅਤੇ ਉਨ੍ਹਾਂ ਦੇ ਸੰਵਿਧਾਨਕ ਸਿੱਖਿਆ ਅਧਿਕਾਰ ਦੀ ਰੱਖਿਆ ਲਈ ਉਹ ਇਹ ਨਤੀਜੇ ਭੁਗਤਣ ਲਈ ਵੀ ਤਿਆਰ ਹਨ।
ਜ਼ਿਕਰਯੋਗ ਹੈ ਕਿ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਭਗਵੰਤ ਮਾਨ ਨੂੰ ‘ਗੁਰੂ ਦੋਖੀ’ ਅਤੇ ‘ਖਾਲਸਾ ਪੰਥ ਵਿਰੋਧੀ’ ਐਲਾਨਿਆ ਗਿਆ ਸੀ। ਇਹ ਫ਼ੈਸਲਾ ਇੱਕ ਵਿਵਾਦਿਤ ਵੀਡੀਓ ਦੇ ਆਧਾਰ 'ਤੇ ਲਿਆ ਗਿਆ, ਜਿਸ ਵਿੱਚ ਕਥਿਤ ਤੌਰ 'ਤੇ ਮਾਨ ਨੂੰ ਦਸਵੇਂ ਪਾਤਸ਼ਾਹ ਦੇ ਚਿੱਤਰ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ 'ਤੇ ਸ਼ਰਾਬ ਛਿੜਕਦੇ ਹੋਏ ਦਿਖਾਇਆ ਗਿਆ ਸੀ।
ਹਾਲਾਂਕਿ ਭਗਵੰਤ ਮਾਨ ਨੇ ਇਸ ਫ਼ੈਸਲੇ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਵੀਡੀਓ ਵਿੱਚ ਮੌਜੂਦ ਵਿਅਕਤੀ ਨਹੀਂ ਹਨ ਅਤੇ ਇਹ ਵੀਡੀਓ ਏਆਈ (AI) ਰਾਹੀਂ ਬਣਾਈ ਗਈ ਹੈ।