ਧਾਲੀਵਾਲ ਵੱਲੋਂ ਭਾਰਤ ਪਾਕਿਸਤਾਨ ਸਰਹੱਦੀ ਖੇਤਰ ਵਿੱਚ ਦੋ ਪਲਟੂਨ ਪੁੱਲਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉਤੇ ਦੋ ਪਲਟੂਨ ਪੁੱਲਾਂ ਦੀ ਸ਼ੁਰੂਆਤ ਕੀਤੀ

By  Amritpal Singh April 15th 2023 04:33 PM

ਮਨਿੰਦਰ ਮੌਂਗਾ, ਅੰਮ੍ਰਿਤਸਰ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ ਪਾਕਿਸਤਾਨ ਦੇ ਸਰਹੱਦੀ ਖੇਤਰ ਵਿੱਚ ਰਾਵੀ ਦਰਿਆ ਉਤੇ ਦੋ ਪਲਟੂਨ ਪੁੱਲਾਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਕਿਸਾਨਾਂ ਅਤੇ ਜੁਆਨਾਂ ਨੂੰ ਰਾਵੀ ਦਰਿਆ ਤੋਂ ਪਾਰ ਖੇਤੀ ਤੇ ਦੇਸ਼ ਦੀ ਸੁਰੱਖਿਆ ਕਰਨ ਵਿੱਚ ਵੱਡੀ ਮਦਦ ਮਿਲੇਗੀ। 

ਅੱਜ ਪਿੰਡ ਦਰਿਆ ਮੂਸਾ ਅਤੇ ਕੋਟ ਰਜਾਦਾ ਵਿਖੇ ਪਲਟੂਨ ਪੁੱਲਾਂ ਦੇ ਉਦਘਾਟਨ ਕਰਨ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੀ ਅਜਾਦੀ ਵੇਲੇ ਸਾਡਾ ਵੱਡਾ ਰਕਬਾ ਰਾਵੀ ਦਰਿਆ ਤੋਂ ਪਾਰ ਰਹਿ ਗਿਆ, ਜਿੱਥੇ ਸਾਡੇ ਕਿਸਾਨਾਂ ਅਤੇ ਦੇਸ਼ ਦੀ ਸੁਰੱਖਿਆ ਕਰਦੇ ਜੁਆਨਾਂ ਨੂੰ ਲਗਾਤਾਰ ਜਾਣਾ ਪੈਂਦਾ ਹੈ, ਪਰ ਸਾਡੀਆਂ ਹੁਣ ਤੱਕ ਆਈਆਂ ਸਰਕਾਰਾਂ ਨੇ ਇਸ ਅਹਿਮ ਮੁੱਦੇ ਵੱਲ ਵੀ ਧਿਆਨ ਨਹੀਂ ਦਿਤਾ, ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੇ ਕਾਰਜਕਾਲ ਵਿੱਚ ਹੀ ਕਰੀਬ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਦੋ ਪਲਟੂਨ ਪੁੱਲਾਂ ਦੀ ਉਸਾਰੀ ਕਰ ਦਿੱਤੀ ਹੈ, ਜਿਸ ਨਾਲ ਕਿਸਾਨ ਆਪਣੇ ਟਰੈਕਟਰ, ਟਰਾਲੀਆਂ, ਕੰਬਾਈਨਾਂ ਅਤੇ ਹੋਰ ਖੇਤੀ ਅਸਾਨੀ ਨਾਲ ਦਰਿਆ ਤੋਂ ਪਾਰ ਲਿਜਾ ਕੇ ਖੇਤੀ ਕਰ ਸਕਣਗੇ। ਇਸ ਤੋਂ ਇਲਾਵਾ ਬੀ ਐਸ ਐਫ ਦੇ ਜਵਾਨ ਦੇਸ਼ ਦੀ ਹੱਦ ਦੀ ਰਾਖੀ ਲਈ ਆਪਣੀ ਜੀਪਾਂ ਅਤੇ ਹੋਰ ਗੱਡੀਆਂ ਲੰਘਾ ਸਕਣਗੇ। ਉਨ੍ਹਾਂ ਕਿਹਾ ਕਿ ਮੈਂ ਇੱਥੇ ਪੱਕੇ ਪੁੱਲ ਦੀ ਉਸਾਰੀ ਕਰਨਾ ਚਾਹੁੰਦਾ ਸੀ ਅਤੇ ਇਸ ਲਈ ਦਿੱਲੀ ਜਾ ਕੇ ਗੱਲਬਾਤ ਵੀ ਕੀਤੀ ਸੀ ਪਰ ਸਰਹੱਦ ਨੇੜੇ ਪੈਂਦੀ ਹੋਣ ਕਾਰਨ ਉਨ੍ਹਾਂ ਪੱਕੇ ਪੁੱਲ ਦੀ ਉਸਾਰੀ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹੁਣ ਪੁੱਲਾਂ ਦੀ ਮਜ਼ਬੂਤੀ ਲਈ ਇਨ੍ਹਾਂ ਨੇੜੇ ਸਪਰਮ ਵੀ ਬਣਾਏ ਜਾਣਗੇ, ਜਿੰਨਾ ਉਤੇ ਦੋ ਤੋਂ ਤਿੰਨ ਕਰੋੜ ਰੁਪਏ ਦੀ ਲਾਗਤ ਆਵੇਗੀ। 

ਉਨ੍ਹਾਂ ਕਿਹਾ ਕਿ ਪੁੱਲਾਂ ਦੀ ਉਸਾਰੀ ਨਾਲ ਰਾਵੀ ਪਾਰ ਦੇ ਇਲਾਕੇ ਵਿੱਚ ਜਮੀਨਾਂ ਦੀਆਂ ਕੀਮਤਾਂ ਵਧਣਗੀਆਂ, ਕਿਸਾਨ ਦੀ ਖੇਤੀ ਸੌਖੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੇਸ਼ ਦੇ ਕਿਸਾਨ ਅਤੇ ਦੇਸ਼ ਦੇ ਜੁਆਨਾਂ ਨਾਲ ਖੜੀ ਹੈ।


Related Post