Dharamkot ਪੁਲਿਸ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਆਰੋਪੀ ਕਾਬੂ ,ਲਾਇਸੰਸੀ ਰਿਵਾਲਵਰ ਸਮੇਤ ਹਥਿਆਰ ਬਰਾਮਦ

Moga News : ਮਾਣਯੋਗ DGP ਪੰਜਾਬ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅਤੇ ਸ਼੍ਰੀਮਤੀ ਨੀਲਾਂਬਰੀ ਜਗਦਲੇ, IPS IG ਫਰੀਦਕੋਟ ਰੇਂਜ ਅਤੇ ਅਜੇ ਗਾਂਧੀ, IPS SSP ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, PPS SP (I) ਮੋਗਾ ਅਤੇ ਸ੍ਰੀ ਜਸਵਿੰਦਰ ਸਿੰਘ, PPS DSP ਧਰਮਕੋਟ ਦੀ ਸੁਪਰਵਿਜ਼ਨ ਹੇਠ ਇੰਸਪੈਕਟਰ ਲਖਮਣ ਸਿੰਘ, ਮੁੱਖ ਅਫਸਰ ਥਾਣਾ ਧਰਮਕੋਟ ਵੱਲੋਂ ਕਤਲ ਮਾਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ

By  Shanker Badra February 14th 2026 03:09 PM

Moga News : ਮਾਣਯੋਗ DGP ਪੰਜਾਬ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅਤੇ ਸ਼੍ਰੀਮਤੀ ਨੀਲਾਂਬਰੀ ਜਗਦਲੇ, IPS IG ਫਰੀਦਕੋਟ ਰੇਂਜ ਅਤੇ ਅਜੇ ਗਾਂਧੀ, IPS SSP ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, PPS SP (I) ਮੋਗਾ ਅਤੇ ਸ੍ਰੀ ਜਸਵਿੰਦਰ ਸਿੰਘ, PPS DSP ਧਰਮਕੋਟ ਦੀ ਸੁਪਰਵਿਜ਼ਨ ਹੇਠ ਇੰਸਪੈਕਟਰ ਲਖਮਣ ਸਿੰਘ, ਮੁੱਖ ਅਫਸਰ ਥਾਣਾ ਧਰਮਕੋਟ ਵੱਲੋਂ ਕਤਲ ਮਾਮਲੇ ਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਇੰਦਰਜੀਤ ਸਿੰਘ ਉਰਫ਼ ਸੋਨੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਕੈਲਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।

ਮਿਤੀ 10.02.2026 ਨੂੰ ਗੁਰਮੇਜ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਅਗਵਾਰ ਸਿੱਧੂਆਂ, ਧਰਮਕੋਟ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਇਆ ਕਿ ਦੋਸ਼ੀ ਇੰਦਰਜੀਤ ਸਿੰਘ ਉਰਫ਼ ਸੋਨੀ ਉਸਦੇ ਭਰਾ ਭਰਪੂਰ ਸਿੰਘ ਦੇ ਘਰ ਆਇਆ। ਘਰ ਵਿੱਚ ਦਾਖ਼ਲ ਹੋ ਕੇ ਉਹ ਰਸੋਈ ਵਿੱਚ ਚਲਾ ਗਿਆ। ਕੁਝ ਸਮੇਂ ਬਾਅਦ ਰਸੋਈ ਵਿੱਚੋਂ ਗੋਲੀਆਂ ਚਲਣ ਦੀ ਆਵਾਜ਼ ਆਈ। ਗੁਰਮੇਜ ਸਿੰਘ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਭਰਪੂਰ ਸਿੰਘ ਜ਼ਮੀਨ ‘ਤੇ ਡਿੱਗਿਆ ਪਿਆ ਸੀ ਅਤੇ ਉਸਦੇ ਸਿਰ ਅਤੇ ਕੰਨ ਵਿੱਚੋਂ ਖੂਨ ਵਹਿ ਰਿਹਾ ਸੀ। ਗੋਲੀ ਲੱਗਣ ਕਾਰਨ ਭਰਪੂਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਵੱਲੋਂ ਬਿਆਨ ਦੇ ਆਧਾਰ ‘ਤੇ ਮੁਕੱਦਮਾ ਨੰਬਰ 39 ਮਿਤੀ 10.02.2026 ਅਧੀਨ ਧਾਰਾ 103 BNS ਅਤੇ 27 ਆਰਮਜ਼ ਐਕਟ ਤਹਿਤ ਥਾਣਾ ਧਰਮਕੋਟ ਵਿੱਚ ਦਰਜ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਦੋਸ਼ੀ ਅਤੇ ਮ੍ਰਿਤਕ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਆਰੋਪੀ ਨੇ ਉਸ ਰੰਜਿਸ਼ ਨੂੰ ਦਿਲ ਵਿੱਚ ਰੱਖਦਿਆਂ ਗੁੱਸੇ ਵਿੱਚ ਆ ਕੇ ਆਪਣੀ ਲਾਇਸੰਸੀ 32 ਬੋਰ ਰਿਵਾਲਵਰ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਅਨੁਸਾਰ ਆਰੋਪੀ ਦੇ ਖ਼ਿਲਾਫ਼ ਇਸ ਤੋਂ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਮਿਤੀ 13.02.2026 ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਹੇਠ ਲਿਖੀ ਬਰਾਮਦਗੀ ਕੀਤੀ ਗਈ:

ਇੱਕ 32 ਬੋਰ ਲਾਇਸੰਸੀ ਰਿਵਾਲਵਰ

02 ਖੋਲ 32 ਬੋਰ

04 ਜਿੰਦਾ ਰੌਂਦ 32 ਬੋਰ

Related Post