Dharmendra Health Update : ਬਾਲੀਵੁੱਡ ਦੇ ਦਿਗਜ਼ ਅਦਾਕਾਰ ਧਰਮਿੰਦਰ ਦੀ ਹਾਲਤ ਨਾਜ਼ੁਕ, ਹਸਪਤਾਲ ‘ਚ ਭਰਤੀ
Dharmendra Health Update : ਬਾਲੀਵੁੱਡ ਦੇ ਦਿਗਜ਼ ਅਦਾਕਾਰ ਧਰਮਿੰਦਰ ਪਿਛਲੇ ਕਈ ਦਿਨਾਂ ਤੋਂ ਬੀਮਾਰ ਹਨ। ਅਦਾਕਾਰ ਧਰਮਿੰਦਰ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਪੂਰਾ ਪਰਿਵਾਰ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਹੈ
Dharmendra Health Update : ਬਾਲੀਵੁੱਡ ਦੇ ਦਿਗਜ਼ ਅਦਾਕਾਰ ਧਰਮਿੰਦਰ ਪਿਛਲੇ ਕਈ ਦਿਨਾਂ ਤੋਂ ਬੀਮਾਰ ਹਨ। ਅਦਾਕਾਰ ਧਰਮਿੰਦਰ ਦੀ ਸਿਹਤ ਅੱਜ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਪੂਰਾ ਪਰਿਵਾਰ ਹਸਪਤਾਲ ਵਿੱਚ ਉਨ੍ਹਾਂ ਦੇ ਨਾਲ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਸਾਹ ਲੈਣ ਵਿੱਚ ਤਕਲੀਫ਼ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਹਾਲਾਂਕਿ, ਟੀਮ ਨੇ ਧਰਮਿੰਦਰ ਦੇ ਵੈਂਟੀਲੇਟਰ 'ਤੇ ਹੋਣ ਤੋਂ ਇਨਕਾਰ ਕੀਤਾ ਹੈ।
ਸੰਨੀ ਦਿਓਲ ਦੀ ਟੀਮ ਵੱਲੋਂ ਉਨ੍ਹਾਂ ਦੀ ਹਾਲਤ ਬਾਰੇ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, "ਹਮੇਸ਼ਾ ਵਾਂਗ ਇਹ ਸਿਰਫ਼ ਅਫਵਾਹਾਂ ਹਨ। ਸਰ ਠੀਕ ਹੋ ਰਹੇ ਹਨ। ਉਹ ਨਿਗਰਾਨੀ ਹੇਠ ਹਨ। ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਨੇ ਵੀ ਉਨ੍ਹਾਂ ਦੀ ਹੈਲਥ ਅਪਡੇਟ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ। ਹਾਲਾਂਕਿ, ਹੁਣ ਖਬਰ ਆਈ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਧਰਮਿੰਦਰ ਦਾ ਪੂਰਾ ਪਰਿਵਾਰ ਇਸ ਸਮੇਂ ਹਸਪਤਾਲ ਵਿੱਚ ਹੈ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੌਰਾਨ ਪ੍ਰਸ਼ੰਸਕ ਧਰਮਿੰਦਰ ਦੀ ਸਿਹਤਯਾਬੀ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਹਨ।
ਦੱਸ ਦੇਈਏ ਕਿ ਬਾਲੀਵੁੱਡ ਸੁਪਰਸਟਾਰ ਦੀ ਸਿਹਤ ਕੁਝ ਸਮੇਂ ਤੋਂ ਵਿਗੜ ਰਹੀ ਹੈ। ਕੁਝ ਦਿਨ ਪਹਿਲਾਂ ਹੀ ਖ਼ਬਰਾਂ ਆਈਆਂ ਸਨ ਕਿ 89 ਸਾਲਾ ਧਰਮਿੰਦਰ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰਿਪੋਰਟਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ ਹਸਪਤਾਲ ਲਿਜਾਇਆ ਗਿਆ ਸੀ ਅਤੇ ਫਿਰ ਉਨ੍ਹਾਂ ਨੂੰ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ।