Diljit Dosanjh Concert: ਚੱਲਦੇ ਸ਼ੋਅ ਚ ਗੋਰੀ ਨੇ ਕੀਤੀ ਦਿਲਜੀਤ ਦੋਸਾਂਝ ਨੂੰ KISS
Diljit Dosanjh Concert: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ 'ਔਰਾ ਇੰਡੀਆ ਟੂਰ 2026' ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਹਨ।
Diljit Dosanjh Concert: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ 'ਔਰਾ ਇੰਡੀਆ ਟੂਰ 2026' ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਏ ਕੰਸਰਟ ਦੌਰਾਨ ਕੁਝ ਅਜਿਹੇ ਪਲ ਦੇਖਣ ਨੂੰ ਮਿਲੇ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਦਾ ਧਿਆਨ ਖਿੱਚਿਆ ਹੈ। ਜਿੱਥੇ ਇੱਕ ਪਾਸੇ ਦਿਲਜੀਤ ਨਾਲ ਇੱਕ ਵਿਦੇਸ਼ੀ ਮਹਿਲਾ ਪ੍ਰਸ਼ੰਸਕ ਦੀ ਮੁਲਾਕਾਤ ਦੀ ਵੀਡੀਓ ਵਾਇਰਲ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਗਾਇਕ ਨੇ ਆਪਣੇ ਗੀਤਾਂ 'ਤੇ ਲੱਗੀਆਂ ਪਾਬੰਦੀਆਂ ਨੂੰ ਲੈ ਕੇ ਕੋਲਡਪਲੇ ਦਾ ਨਾਂਅ ਲੈਂਦਿਆਂ ਦੋਹਰੇ ਮਾਪਦੰਡਾਂ 'ਤੇ ਸਵਾਲ ਚੁੱਕੇ ਹਨ।
ਮਹਿਲਾ ਫੈਨ ਨੇ ਸਟੇਜ 'ਤੇ ਆ ਕੇ ਕੀਤੀ ਦਿਲਜੀਤ ਦੋਸਾਂਝ ਨੂੰ KISS
ਅਹਿਮਦਾਬਾਦ ਕੰਸਰਟ ਦੌਰਾਨ ਇੱਕ ਅੰਗਰੇਜ਼ ਮਹਿਲਾ ਪ੍ਰਸ਼ੰਸਕ ਨੂੰ ਦਿਲਜੀਤ ਨਾਲ ਸਟੇਜ ਸਾਂਝਾ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਉਹ ਗਾਇਕ ਦੇ ਕਾਫ਼ੀ ਨੇੜੇ ਪਹੁੰਚ ਗਈ ਅਤੇ ਉਨ੍ਹਾਂ ਦੇ ਚਿਹਰੇ 'ਤੇ ਕਿੱਸ ਕੀਤੀ। ਅਚਾਨਕ ਇਸ ਨੂੰ ਦੇਖ ਕੇ ਦਿਲਜੀਤ ਨੇ ਪਹਿਲਾਂ ਆਪਣੀ ਬਾਂਹ ਅੱਗੇ ਕਰਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਮਹਿਲਾ ਪ੍ਰਸ਼ੰਸਕ ਨੂੰ ਆਪਣੇ ਗੱਲ੍ਹ 'ਤੇ KISS ਕਰਨ ਦਿੱਤੀ।
ਇਸ ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਟੀਮ ਦੋਸਾਂਝ ਵੱਲੋਂ ਵੀ ਇੰਸਟਾਗ੍ਰਾਮ 'ਤੇ ਇਸ ਪਲ ਦੀ ਵੀਡੀਓ ਸਾਂਝੀ ਕੀਤੀ ਗਈ ਹੈ। ਵੀਡੀਓ ਵਿੱਚ ਦਿਲਜੀਤ ਮਹਿਲਾ ਪ੍ਰਸ਼ੰਸਕ ਨਾਲ ਗੱਲਬਾਤ ਕਰਦੇ ਅਤੇ ਉਸ ਨੂੰ ਆਪਣੇ ਸ਼ੋਅ ਵਿੱਚ ਆਉਣ ਲਈ ਧੰਨਵਾਦ ਕਰਦੇ ਦਿਖਾਈ ਦੇ ਰਹੇ ਹਨ।
ਮਹਿਲਾ ਪ੍ਰਸ਼ੰਸਕ ਨਾਲ ਗੱਲਬਾਤ ਦੌਰਾਨ ਦਿਲਜੀਤ ਨੇ ਆਪਣੇ ਖਾਸ ਅੰਦਾਜ਼ ਵਿੱਚ ਮਜ਼ਾਕ ਵੀ ਕੀਤਾ। ਉਨ੍ਹਾਂ ਨੇ ਕਿਹਾ, "ਦੇਖੋ ਗੋਰੇ ਭੰਗੜਾ ਪਾ ਰਹੇ ਹਨ, ਮੈਮ। ਮੇਰੇ ਸ਼ੋਅ 'ਤੇ ਆਉਣ ਲਈ ਤੁਹਾਡਾ ਧੰਨਵਾਦ। ਮੇਰੀ ਇੰਗਲਿਸ਼ ਹੈਂਡਸਮ ਨਹੀਂ ਹੈ, ਮੈਂ ਹੈਂਡਸਮ ਹਾਂ।"
ਦਿਲਜੀਤ ਦੀ ਇਹ ਗੱਲ ਪ੍ਰਸ਼ੰਸਕਾਂ ਨੇ ਕਾਫ਼ੀ ਪਸੰਦ ਕੀਤੀ। ਇਸ ਤੋਂ ਬਾਅਦ ਗਾਇਕ ਨੇ ਮੁੜ ਆਪਣੀ ਪਰਫਾਰਮੈਂਸ ਸ਼ੁਰੂ ਕਰ ਦਿੱਤੀ ਅਤੇ ਮਹਿਲਾ ਪ੍ਰਸ਼ੰਸਕ ਨੂੰ ਇੱਕ ਤੋਹਫ਼ਾ ਵੀ ਦਿੱਤਾ। ਸਟੇਜ ਤੋਂ ਵਾਪਸ ਜਾਣ ਤੋਂ ਪਹਿਲਾਂ ਮਹਿਲਾ ਨੇ ਦਿਲਜੀਤ ਨੂੰ ਗਲੇ ਲਗਾਇਆ ਅਤੇ ਉਨ੍ਹਾਂ ਦੀ ਗਲ੍ਹ 'ਤੇ KISS ਕੀਤੀ। ਹੁਣ ਇਸ ਵੀਡੀਓ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।