ਦਿਲਜੀਤ ਕਲਸੀ ਦੇ ਵਕੀਲ ਨੂੰ ਨਹੀਂ ਮਿਲੀ ਆਪਣੇ ਮੁਅਕਿਲ ਨੂੰ ਮਿਲਣ ਦੀ ਇਜਾਜ਼ਤ

ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੇ ਵਕੀਲ ਸਿਮਰਨਜੀਤ ਸਿੰਘ ਨੇ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਦੀ ਇਜਾਜ਼ਤ ਮੰਗੀ ਹੈ। ਇਸਤੇ ਹਾਈ ਕੋਰਟ ਨੇ ਕਲਸੀ ਦੇ ਵਕੀਲ ਨੂੰ ਕਿਹਾ ਕਿ ਉਹ ਅੰਮ੍ਰਿਤਪਾਲ ਅਤੇ ਦਲਜੀਤ ਕਲਸੀ ਵੱਲੋਂ ਦਾਇਰ ਪਟੀਸ਼ਨ ਦੇ ਨਾਲ ਇਸ ਅਰਜ਼ੀ 'ਤੇ 28 ਮਾਰਚ ਨੂੰ ਹੀ ਸੁਣਵਾਈ ਕਰੇਗੀ।

By  Jasmeet Singh March 24th 2023 02:13 PM

ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਦੇ ਵਕੀਲ ਸਿਮਰਨਜੀਤ ਸਿੰਘ ਨੇ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਣ ਦੀ ਇਜਾਜ਼ਤ ਮੰਗੀ ਹੈ। ਇਸਤੇ ਹਾਈ ਕੋਰਟ ਨੇ ਕਲਸੀ ਦੇ ਵਕੀਲ ਨੂੰ ਕਿਹਾ ਕਿ ਉਹ ਅੰਮ੍ਰਿਤਪਾਲ ਅਤੇ ਦਲਜੀਤ ਕਲਸੀ ਵੱਲੋਂ ਦਾਇਰ ਪਟੀਸ਼ਨ ਦੇ ਨਾਲ ਇਸ ਅਰਜ਼ੀ 'ਤੇ 28 ਮਾਰਚ ਨੂੰ ਹੀ ਸੁਣਵਾਈ ਕਰੇਗੀ। ਦਲਜੀਤ ਕਲਸੀ ਦੀ ਪਤਨੀ ਨਰਿੰਦਰ ਕੌਰ ਕਲਸੀ ਪਹਿਲਾਂ ਹੀ ਆਪਣੇ ਪਤੀ ਦੀ ਹਿਰਾਸਤ ਖ਼ਿਲਾਫ਼ ਹਾਈ ਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕਰ ਚੁੱਕੀ ਹੈ। ਦਲਜੀਤ ਕਲਸੀ 'ਤੇ ਐਨ.ਐਸ.ਏ. ਲੱਗਣ ਤੋਂ ਬਾਅਦ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਸਣੇ ਹੁਣ ਤੱਕ 6 ਹੋਰ ਸਮਰਥਕਾਂ ਨੂੰ ਅਸਾਮ ਦੀ ਡਿਬਰੂਗੜ੍ਹ ਭੇਜਿਆ ਹੋਇਆ ਹੈ।  

ਅੰਮ੍ਰਿਤਪਾਲ ਦੀ ਇੱਕ ਹੋਰ ਸੀਸੀਟੀਵੀ ਵੀਡੀਓ ਆਈ ਸਾਹਮਣੇ

ਪੰਜਾਬ ਅਤੇ ਹਰਿਆਣਾ ਪੁਲਿਸ ਦਾ ਕਹਿਣਾ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਹਰਿਆਣਾ ਤੋਂ ਇਕ ਹੋਰ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਕਰੂਕਸ਼ੇਤਰ ਬੱਸ ਅੱਡੇ ਦੀ ਦੱਸੀ ਜਾ ਰਹੀ ਹੈ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਉਹ ਬੱਸ ਰਾਹੀਂ ਭੱਜਿਆ ਹੋਵੇਗਾ। ਦੱਸ ਦਈਏ ਕਿ ਵੀਡੀਓ 'ਚ ਉਹ ਇੱਕ ਛੱਤਰੀ ਲਈ ਨਜ਼ਰ ਆ ਰਿਹਾ ਹੈ। ਪੁਲਿਸ ਮੁਤਾਬਕ ਉਸ ਨਾਲ ਇਕ ਹੋਰ ਵਿਅਕਤੀ ਵੀ ਹੈ। ਇਸ ਤੋਂ ਪਹਿਲਾਂ ਪੁਲਿਸ ਦੀਆਂ ਸ਼ਾਹਬਾਦ ਤੋਂ ਤਸਵੀਰਾਂ ਸਾਹਮਣੇ ਆਈਆਂ ਸਨ। ਪੁਲਿਸ ਦਾ ਕਹਿਣਾ ਕਿ ਉਥੇ ਉਹ ਇੱਕ ਮਹਿਲਾ ਦੇ ਘਰ ਰੁਕਿਆ ਸੀ। ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਉਹ ਯੂਪੀ ਜਾਂ ਉਤਰਾਖੰਡ ਭੱਜ ਸਕਦਾ ਹੈ।

Related Post