ਜਲੰਧਰ ’ਚ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਪੋਸਟਲ ਬੈਲਟ ਪੇਪਰ ਰਾਹੀਂ ਪਾਈ ਵੋਟ

ਡਿਪਟੀ ਕਮਿਸ਼ਨਰ ਡਾ. ਅਗਰਵਾਲ, ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ, ਨੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਬਾਅਦ ਪੋਸਟਲ ਬੈਲਟ ਵੋਟਰਾਂ ਲਈ ਫੈਸਿਲੀਟੇਸ਼ਨ ਸੈਂਟਰ ਵਿਖੇ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ।

By  Aarti May 26th 2024 06:05 PM

Cast Vote With Postal Ballot Paper: ਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਲਈ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ  ਸਥਾਪਤ ਕੀਤੇ ਗਏ ਵੋਟਰ ਫੈਸੀਲੀਟੇਸ਼ਨ ਸੈਂਟਰ ਵਿਖੇ ਪੋਸਟਲ ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਈ। 

ਡਿਪਟੀ ਕਮਿਸ਼ਨਰ ਡਾ. ਅਗਰਵਾਲ, ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਰਜਿਸਟਰਡ ਵੋਟਰ ਹਨ, ਨੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਤੋਂ ਬਾਅਦ ਪੋਸਟਲ ਬੈਲਟ ਵੋਟਰਾਂ ਲਈ ਫੈਸਿਲੀਟੇਸ਼ਨ ਸੈਂਟਰ ਵਿਖੇ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ।

ਡਾ. ਅਗਰਵਾਲ ਨੇ ਕਿਹਾ ਕਿ ਕੋਈ ਵੀ ਯੋਗ ਵੋਟਰ ਲੋਕਤੰਤਰ ਦੇ ਇਸ ਮਹਾਪਰਵ ਵਿੱਚ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਤਾਂ ਜੋ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਪਾਰ ਪੋਲਿੰਗ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਉਹ ਕਰਮਚਾਰੀ ਜਿਹੜੇ ਕਿਸੇ ਹੋਰ ਜ਼ਿਲ੍ਹੇ ਨਾਲ ਸਬੰਧਿਤ ਹਨ ਪਰ ਉਨਾਂ ਦੀ ਚੋਣ ਡਿਊਟੀ ਜਲੰਧਰ ਜ਼ਿਲ੍ਹੇ ਵਿੱਚ ਲੱਗੀ ਹੋਈ ਹੈ, ਉਹ ਵੋਟਰ ਫੈਸੀਲੀਟੇਸਨ ਸੈਂਟਰ ਵਿਖੇ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਹੂਲਤ ਵੋਟਰ ਫੈਸਿਲੀਟੇਸ਼ਨ ਸੈਂਟਰਾਂ ਤੇ ਚੋਣ ਪਾਰਟੀਆਂ ਰਵਾਨਾ ਕਰਨ ਵਾਲੇ ਸਥਾਨਾਂ ’ਤੇ 31 ਮਈ ਨੂੰ ਵੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਪੋਲ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਆਪਣੀ ਵੋਟ ਪਾਉਣ ਲਈ ਈਡੀਸੀ ਸੇਵਾ ਦੀ ਵਰਤੋਂ ਕਰਨ ਲਈ ਕਿਹਾ ਅਤੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਊਟੀ 'ਤੇ ਤਾਇਨਾਤ ਵਿਅਕਤੀਆਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਦੇ ਲਗਭਗ 16.42 ਵੋਟਰਾਂ ਦੀ ਸਹੂਲਤ ਲਈ 1951 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਜ਼ਮਹੂਰੀਅਤ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਲੋਕਾਂ ਨੂੰ ਵੱਡੀ ਗਿਣਤੀ ਵਿਚ ਲੋਕਤੰਤਰੀ ਪ੍ਰਕਿਰਿਆ ਭਾਗ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਵੀ ਆਪਣੀ ਵੋਟ ਪਾਈ ਗਈ।

ਇਹ ਵੀ ਪੜ੍ਹੋ: ਹੁਣ ਦੁਪਹਿਰ ਸਮੇਂ 2 ਘੰਟੇ ਬੱਚਿਆਂ ਨਾਲ ਗੁਜਾਰ ਸਕਣਗੀਆਂ 'ਮਹਿਲਾ ਪੁਲਿਸ' ਕਰਮਚਾਰੀ!

Related Post