Ludhiana West Bypoll : ਇਸ ਜ਼ਿਲ੍ਹੇ ਵਿੱਚ ਹੋਟਲਾਂ ਸਮੇਤ ਥਾਵਾਂ ਤੇ ਤਿੰਨ ਦਿਨ ਨਹੀਂ ਠਹਿਰ ਸਕਣਗੇ ਬਾਹਰੀ ਲੋਕ, DC ਨੇ ਲਾਈ ਪਾਬੰਦੀ; ਜਾਣੋ ਕਾਰਨ

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਇਲਾਵਾ ਕਿਸੇ ਹੋਰ ਹਲਕੇ ਦਾ ਵਿਅਕਤੀ ਅਤੇ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦਾ ਵੋਟਰ ਨਹੀਂ ਹੈ ਨੂੰ ਠਹਿਰਣ ਦੀ ਇਜਾਜ਼ਤ ਨਹੀਂ ਹੈ।

By  Aarti June 17th 2025 11:15 AM

Ludhiana West Bypoll : ਲੁਧਿਆਣਾ ਦੀ ਸੀਮਾ ਦੇ ਅੰਦਰ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੁਆਰਾ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਹੁਕਮ ਦਿੱਤਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਕੋਈ ਵੀ ਹੋਟਲ, ਹੋਸਟਲ, ਗੈਸਟ ਹਾਊਸ, ਮੋਟਲ, ਸਰਾਏ, ਪੀ.ਜੀ ਜਾਂ ਹੋਰ ਅਜਿਹੀਆਂ ਥਾਵਾਂ 'ਤੇ ਕਿਸੇ ਵੀ ਬਾਹਰੀ ਵਿਅਕਤੀ ਨੂੰ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਇਲਾਵਾ ਕਿਸੇ ਹੋਰ ਹਲਕੇ ਦਾ ਵਿਅਕਤੀ ਅਤੇ ਜੋ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦਾ ਵੋਟਰ ਨਹੀਂ ਹੈ ਨੂੰ ਠਹਿਰਣ ਦੀ ਇਜਾਜ਼ਤ ਨਹੀਂ ਹੈ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਚੋਣ ਪ੍ਰਚਾਰ 48 ਘੰਟਿਆਂ ਲਈ ਬੰਦ ਕਰ ਦਿੱਤਾ ਜਾਵੇਗਾ ਕੇਵਲ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰ ਨੂੰ ਛੱਡ ਕੇ, ਕੋਈ ਵੀ ਬਾਹਰੀ ਵਿਅਕਤੀ ਜੋ ਜ਼ਿਲ੍ਹਾ ਲੁਧਿਆਣਾ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦਾ ਵੋਟਰ ਨਹੀਂ ਹੈ ਅਤੇ ਜੋ ਕਿਸੇ ਵੀ ਤਰ੍ਹਾਂ ਚੋਣਾਂ ਵਿੱਚ ਸ਼ਾਮਲ ਹੈ ਜਾਂ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨੇਤਾ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਅਤੇ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਲੁਧਿਆਣਾ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਉਹ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਬਾਹਰੀ ਵਿਅਕਤੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ  ਬਿਨਾਂ ਕਿਸੇ ਖਾਸ ਉਦੇਸ਼ ਦੇ ਕਿਸੇ ਵੀ ਹੋਟਲ, ਹੋਸਟਲ, ਗੈਸਟ ਹਾਊਸ, ਮੋਟਲ, ਸਰਾਏ, ਪੀ.ਜੀ ਜਾਂ ਹੋਰ ਅਜਿਹੀਆਂ ਥਾਵਾਂ 'ਤੇ ਨਾ ਰਹੇ।

ਇਹ ਹੁਕਮ 17 ਜੂਨ (ਸ਼ਾਮ 06:00 ਵਜੇ) ਤੋਂ 19 ਜੂਨ (ਸ਼ਾਮ 06:00 ਵਜੇ) ਨੂੰ ਵੋਟਿੰਗ ਦੀ ਸਮਾਪਤੀ ਤੱਕ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਅਧਿਕਾਰ ਖੇਤਰ ਵਿੱਚ ਲਾਗੂ ਰਹਿਣਗੇ।

ਇਹ ਵੀ ਪੜ੍ਹੋ : Bus Accident In Mandi : ਮੰਡੀ ਵਿੱਚ ਯਾਤਰੀਆਂ ਨਾਲ ਭਰੀ ਬੱਸ 200 ਫੁੱਟ ਡੂੰਘੀ ਖੱਡ ਵਿੱਚ ਡਿੱਗੀ, ਦੋ ਲੋਕਾਂ ਦੀ ਮੌਤ, 20 ਜ਼ਖਮੀ

Related Post