Maharaja Yadavindra Cricket Stadium ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੋ ਫਲਾਇੰਗ ਜ਼ੋਨ ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ "ਨੋ ਫਲਾਇੰਗ ਜ਼ੋਨ" ਘੋਸ਼ਿਤ ਕੀਤਾ ਗਿਆ ਹੈ।

By  Aarti May 28th 2025 05:37 PM

Mohali News :  ਮੁਹਾਲੀ ਦਾ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਦੇ ਇਲਾਕੇ ’ਚ ਨੋ ਫਲਾਇੰਗ ਜੋਨ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ  ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਕਿਸੇ ਵੀ ਤਰ੍ਹਾਂ ਦੀ ਫਲਾਇੰਗ ਆਬਜੈਕਟ ਨੂੰ ਉਡਾਇਆ ਨਾ ਜਾਵੇ।

ਦੱਸ ਦਈਏ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਿਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ  ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਇਹ ਹੁਕਮ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ 29 ਮਈ 2025 ਤੋਂ 30 ਮਈ 2025 ਤੱਕ ਉਕਤ ਏਰੀਏ ਵਿੱਚ ਲਾਗੂ ਰਹਿਣਗੇ।

ਇਹ ਵੀ ਪੜ੍ਹੋ : Ludhiana ’ਚ ਪੀਟੀਆਈ ਅਧਿਆਪਕਾਂ ਦਾ ਜ਼ੋਰਦਾਰ ਪ੍ਰਦਰਸ਼ਨ; ਪੋਸਟਾਂ ਨਾ ਕੱਢਣ ’ਤੇ ਟੈਂਕੀ ’ਤੇ ਚੜ੍ਹੇ ਅਧਿਆਪਕ

Related Post