Sri Anandpur sahib ’ਚ ਜਿਲ੍ਹਾ ਮੈਜਿਸਟ੍ਰੇਟ ਵਲੋਂ ਹੋਲਾ ਮਹੱਲਾ ਮੌਕੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ
2 ਮਾਰਚ ਤੋ 4 ਮਾਰਚ ਤੱਕ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ 27 ਫਰਵਰੀ ਤੋ 4 ਮਾਰਚ ਤੱਕ ਹਰ ਕਿਸਮ ਦੇ ਸ਼ਰਾਬ ਦੇ ਠੇਕੇ/ਅਹਾਤੇ,ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਵਿਚ ਸ਼ਰਾਬ ਦੀ ਵਰਤੋ ਤੇ ਪੂਰਨ ਪਾਬੰਦੀ ਲਗਾਈ ਹੈ।
ਸ੍ਰੀ ਅਨੰਦਪੁਰ ਸਾਹਿਬ 25 ਫਰਵਰੀ: ਸ੍ਰੀ ਅਦਿੱਤਿਆ ਡੇਚਲਵਾਲ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ਆਪਣੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ (ਜੋ ਕਿ ਪੰਜਾਬ ਆਬਕਾਰੀ ਐਕਟ 1954 ਦੇ ਅਧੀਨ ਹਾਸਲ ਹਨ) ਹੋਲਾ ਮਹੱਲਾ ਦੇ ਤਿਉਹਾਰ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਕੀਰਤਪੁਰ ਸਾਹਿਬ ਵਿਖੇ 27 ਫਰਵਰੀ ਤੋ 1 ਮਾਰਚ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ 2 ਮਾਰਚ ਤੋ 4 ਮਾਰਚ ਤੱਕ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ 27 ਫਰਵਰੀ ਤੋ 4 ਮਾਰਚ ਤੱਕ ਹਰ ਕਿਸਮ ਦੇ ਸ਼ਰਾਬ ਦੇ ਠੇਕੇ/ਅਹਾਤੇ,ਸ਼ਰਾਬ ਦੇ ਭੰਡਾਰ ਰੱਖਣ, ਹੋਟਲਾਂ ਆਦਿ ਵਿਚ ਸ਼ਰਾਬ ਦੀ ਵਰਤੋ ਤੇ ਪੂਰਨ ਪਾਬੰਦੀ ਲਗਾਈ ਹੈ।
ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਲੱਖਾਂ ਸ਼ਰਧਾਲੂ ਇਸ ਮੌਕੇ ਤੇ ਧਾਰਮਿਕ ਭਾਵਨਾਵਾਂ ਨਾਲ ਇਨ੍ਹਾਂ ਨਗਰਾਂ ਵਿਚ ਆਉਦੇ ਹਨ ਅਤੇ ਅਜਿਹੇ ਧਾਰਮਿਕ ਸਮਾਗਮਾਂ ਉਤੇ ਸ਼ਰਾਬ ਪੀ ਕੇ ਆਉਣ ਵਾਲੇ ਵਿਅਕਤੀ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦੇ ਹਨ ਅਤੇ ਇਸ ਦੇ ਨਾਲ ਹੀ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਕਰ ਸਕਦੇ ਹਨ।
ਜਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਆਦੇਸ਼ ਅਨੁਸਾਰ ਇਸ ਸਬੰਧੀ ਇਹ ਜਰੂਰੀ ਸਮਝਿਆ ਜਾਂਦਾ ਹੈ ਕਿ ਹੋਲੇ ਮਹੱਲੇ ਦੇ ਤਿਉਹਾਰ ਦੌਰਾਨ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਏਰੀਏ ਅੰਦਰ ਆਉਣ ਵਾਲੇ ਸਾਰੇ ਸ਼ਰਾਬ ਦੇ ਠੇਕੇ ਬੰਦ ਰੱਖੇ ਜਾਣ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕਰਕੇ ਪਬਲਿਕ ਦੇ ਨਾਮ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੱਛਮੀ ਪਹਿਰਾਵਾ ਪਹਿਨਣ 'ਤੇ SGPC ਦੀ ਵੱਡੀ ਕਾਰਵਾਈ, 20 ਮੁਲਾਜ਼ਮਾਂ ਨੂੰ ਲਾਇਆ ਜੁਰਮਾਨਾ