ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਡੀਕਲ ਸਟੋਰਾਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਸੀ.ਆਰ. ਪੀ.ਸੀ. 1973 ਹੁਕਮ ਅਨੁਸਾਰ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ "ਬੱਚਿਆਂ ਵਿੱਚ ਨਸ਼ਿਆਂ ਅਤੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ" ਬਾਰੇ ਇੱਕ ਐਕਸ਼ਨ ਪਲਾਨ ਜਾਰੀ ਕੀਤਾ ਹੈ।

By  Jasmeet Singh March 7th 2023 07:25 PM -- Updated: March 7th 2023 07:27 PM

ਬਠਿੰਡਾ: ਜ਼ਿਲ੍ਹਾ ਮੈਜਿਸਟ੍ਰੇਟ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਧਾਰਾ 144 ਸੀ.ਆਰ. ਪੀ.ਸੀ. 1973 ਹੁਕਮ ਅਨੁਸਾਰ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ "ਬੱਚਿਆਂ ਵਿੱਚ ਨਸ਼ਿਆਂ ਅਤੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ" ਬਾਰੇ ਇੱਕ ਐਕਸ਼ਨ ਪਲਾਨ ਜਾਰੀ ਕੀਤਾ ਹੈ। ਜਾਰੀ ਹੁਕਮ ਅਨੁਸਾਰ ਸ਼ੌਕਤ ਅਹਿਮਦ ਪਰੇ ਨੇ ਸ਼ਡਿਊਲ 'ਐਕਸ' ਤੇ 'ਐਚ' ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ 'ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਹਦਾਇਤ ਕੀਤੀ।

ਹੁਕਮ ਅਨੁਸਾਰ ਜ਼ਿਲ੍ਹੇ ਦੀਆਂ ਸਾਰੀਆਂ ਮੈਡੀਕਲ/ਕੈਮਿਸਟ/ਫਾਰਮੇਸੀ ਦੀਆਂ ਦੁਕਾਨਾਂ, ਡਰੱਗਜ਼ ਐਂਡ ਕਾਸਮੈਟਿਕਸ ਰੂਲਜ਼ 1945 ਦੇ ਨਿਯਮ 9 ਦੇ ਅਨੁਸਾਰ ਸ਼ਡਿਊਲ ਐਕਸ ਅਤੇ ਐੱਚ ਦਵਾਈਆਂ ਦੀ ਵਿਕਰੀ ਕਰਦੀਆਂ ਹਨ, ਉਨ੍ਹਾਂ ਦੁਕਾਨਾਂ ਦੇ ਬਾਹਰ ਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਉਣ। ਹੁਕਮ ਅਨੁਸਾਰ ਅਜਿਹੇ ਮੈਡੀਕਲ/ਕੈਮਿਸਟ/ਫਾਰਮੇਸੀ ਦੁਕਾਨਾਂ ਦੇ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਗਾਉਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ।

ਸੀਨੀਅਰ ਪੁਲਿਸ ਕਪਤਾਨ ਬਠਿੰਡਾ ਅਤੇ ਜ਼ਿਲ੍ਹਾ ਡਰੱਗ ਕੰਟਰੋਲਰ ਅਥਾਰਟੀ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ ਤੇ ਕੈਮਿਸਟਾਂ/ਫਾਰਮੇਸੀ ਸਟੋਰਾਂ ਦੇ ਸੀਸੀਟੀਵੀ ਫੁਟੇਜ ਦੀ ਵੀ ਬੇਤਰਤੀਬੇ ਤੌਰ 'ਤੇ ਜਾਂਚ ਕਰਨਗੇ। ਹੁਕਮ ਅਨੁਸਾਰ ਡਰੱਗਜ਼ ਦੀ ਵਿਕਰੀ 'ਤੇ ਨਜ਼ਰ ਰੱਖਣੀ ਜ਼ਰੂਰੀ ਹੈ ਤਾਂ ਜੋ ਬੱਚਿਆਂ ਨੂੰ ਨਸ਼ੇ ਦੇ ਆਦੀ ਹੋਣ ਤੋਂ ਰੋਕਿਆ ਜਾ ਸਕੇ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਾਪਨਾ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਹੁਕਮ ਦੀ ਉਲੰਘਣਾ ਕਰਨ ਤੇ ਇੰਡੀਅਨ ਪੈਨਲ ਕੋਡ 1860 ਦੀ ਧਾਰਾ 188 ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Post