Patiala News : ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜ਼ੋਨ ਐਲਾਨਿਆ ,ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ

Patiala News : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਨੂੰ 'ਨੋ ਡਰੋਨ ਜ਼ੋਨ' ਖੇਤਰ ਐਲਾਨਿਆ ਹੈ। ਇਹ ਹੁਕਮ 28 ਮਈ 2025 ਤੱਕ ਲਾਗੂ ਰਹਿਣਗੇ

By  Shanker Badra May 9th 2025 03:53 PM

Patiala News : ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਨੂੰ 'ਨੋ ਡਰੋਨ ਜ਼ੋਨ' ਖੇਤਰ ਐਲਾਨਿਆ ਹੈ। ਇਹ ਹੁਕਮ 28 ਮਈ 2025 ਤੱਕ ਲਾਗੂ ਰਹਿਣਗੇ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਅੱਜ ਦੇ ਹਾਲਾਤ ਨੂੰ ਵੇਖਦੇ ਹੋਏ ਸੰਭਾਵੀ ਸੁਰੱਖਿਆ ਉਲੰਘਣਾਵਾਂ ਅਤੇ ਧਮਕੀਆਂ ਚਿੰਤਾਵਾਂ ਪੈਦਾ ਕਰਦੀਆਂ ਹਨ ਅਤੇ ਇੱਥੋਂ ਤੱਕ ਕਿ ਰਾਜ ਦੀ ਪ੍ਰਭੂਸੱਤਾ ਨੂੰ ਚੁਣੋਤੀ ਦੇਣ ਦੇ ਉਦੇਸ਼ ਨਾਲ ਅੱਤਵਾਦੀ ਹਮਲਿਆਂ ਲਈ ਵੀ ਸੰਭਾਵਿਤ ਦੁਰਵਰਤੋਂ ਨੂੰ ਨਕਾਰਿਆਂ ਨਹੀਂ ਜਾ ਸਕਦਾ। ਇਸ ਸਮੇਂ ਵਿੱਚ ਅਣਅਧਿਕਾਰਤ ਡਰੋਨ ਉਡਾਣਾਂ ਇੱਕ ਗੰਭੀਰ ਖਤਰਾ ਪੈਦਾ ਕਰਦੀਆਂ ਹਨ, ਜਿਸ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਸੁਰੱਖਿਆ ਉਲੰਘਣਾਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਇਸ ਲਈ ਪਟਿਆਲਾ ਜ਼ਿਲ੍ਹੇ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੂਰੇ ਪਟਿਆਲਾ ਜ਼ਿਲ੍ਹੇ ਨੂੰ 'ਨੋ ਡਰੋਨ ਜ਼ੋਨ' ਐਲਾਨਿਆ ਜਾਂਦਾ ਹੈ।

 28 ਮਈ 2025 ਤੱਕ ਲਾਗੂ ਰਹਿਣ ਵਾਲੇ ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਜੇਕਰ ਕਿਸੇ  ਵਿਅਕਤੀ ਨੂੰ ਡਰੋਨ ਦੀ ਪ੍ਰਵਾਨਗੀ ਲੋੜੀਂਦੀ ਹੋਵੇ ਤਾਂ ਉਹ ਪੁਲਿਸ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।

Related Post