Diwali 2023: ਦੇਸ਼ਭਰ ’ਚ ਦੀਵਾਲੀ ਦੀਆਂ ਰੌਣਕਾਂ, PM ਮੋਦੀ ਨੇ ਦਿੱਤੀ ਦੇਸ਼ਵਾਸੀਆਂ ਨੂੰ ਦੀਵਾਲੀ ਦੀ ਵਧਾਈ

ਦੀਵਾਲੀ ਦੀ ਸ਼ਾਮ ਨੂੰ ਮਾਂ ਲਕਸ਼ਮੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਘਰ ਅਤੇ ਮੰਦਰ ਨੂੰ ਸਜਾਉਣ ਦੇ ਨਾਲ-ਨਾਲ ਲੋਕ ਦੀਵਿਆਂ ਅਤੇ ਬਿਜਲੀ ਦੀਆਂ ਲਾਈਟਾਂ ਨਾਲ ਘਰ ਦੇ ਹਰ ਕੋਨੇ ਨੂੰ ਰੌਸ਼ਨ ਕਰਦੇ ਹਨ।

By  Aarti November 12th 2023 08:21 AM -- Updated: November 12th 2023 10:18 AM

Diwali 2023: ਇਸ ਸਾਲ ਦੀਵਾਲੀ ਦਾ ਤਿਉਹਾਰ 12 ਨਵੰਬਰ 2023 ਨੂੰ ਮਨਾਇਆ ਜਾ ਰਿਹਾ ਹੈ। ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਿਰਫ਼ ਘਰ ਵਿੱਚ ਰੌਸ਼ਨੀਆਂ ਦਾ ਤਿਉਹਾਰ ਹੀ ਨਹੀਂ ਸਗੋਂ ਜੀਵਨ ਨੂੰ ਰੌਸ਼ਨ ਕਰਨ ਦਾ ਤਿਉਹਾਰ ਵੀ ਹੈ।

ਦੀਪਉਤਸਵ ਇੱਕ ਪੰਜ ਦਿਨਾਂ ਦਾ ਤਿਉਹਾਰ ਹੈ, ਜਿਸਨੂੰ ਲੋਕ ਹਰ ਦਿਨ ਧਨਤੇਰਸ ਤੋਂ ਭਾਈ ਦੂਜ ਤੱਕ ਆਪਣੇ ਪਰਿਵਾਰ ਅਤੇ ਦੋਸਤਾਂ ਨਾਲ ਮਨਾਉਂਦੇ ਹਨ। ਦੀਵਾਲੀ ਦੀ ਸ਼ਾਮ ਨੂੰ ਮਾਂ ਲਕਸ਼ਮੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਘਰ ਅਤੇ ਮੰਦਰ ਨੂੰ ਸਜਾਉਣ ਦੇ ਨਾਲ-ਨਾਲ ਲੋਕ ਦੀਵਿਆਂ ਅਤੇ ਬਿਜਲੀ ਦੀਆਂ ਲਾਈਟਾਂ ਨਾਲ ਘਰ ਦੇ ਹਰ ਕੋਨੇ ਨੂੰ ਰੌਸ਼ਨ ਕਰਦੇ ਹਨ।


ਦੀਵਾਲੀ (Diwali 2023) ਉਤੇ ਸਭ ਤੋਂ ਵੱਡੀ ਰਸਮ ਦੀਵੇ ਜਗਾਉਣ ਦੀ ਹੁੰਦੀ ਹੈ, ਜਿਸ ਨਾਲ ਹਰ ਘਰ ਰੌਸ਼ਨ ਹੋ ਜਾਂਦਾ ਹੈ ਅਤੇ ਇਹ ਹਰ ਇੱਕ ਦੀ ਜ਼ਿੰਦਗੀ ਵਿੱਚ ਹਨੇਰੇ ਨੂੰ ਵੀ ਦੂਰ ਕਰਦੇ ਹਨ। ਹਰ ਵਿਅਕਤੀ ਦੇ ਜੀਵਨ ਵਿਚ ਰੌਸ਼ਨੀ ਦ ਵਾਧਾ ਹੁੰਦਾ ਹੈ। ਚੁਫੇਰੇ ਰੌਸ਼ਨੀਆਂ ਹੀ ਰੌਸ਼ਨੀਆਂ ਨਜ਼ਰ ਆਉਂਦੀਆਂ ਹਨ। ਮੰਨਿਆ ਜਾਂਦਾ ਹੈ ਕਿ ਦੀਵਾਲੀ ਦੇ ਦਿਨ ਸਮੁੰਦਰ ਮੰਥਨ ਦੌਰਾਨ ਦੇਵੀ ਲਕਸ਼ਮੀ ਦਾ ਜਨਮ ਹੋਇਆ ਸੀ, ਇਸ ਲਈ ਉਨ੍ਹਾਂ ਨੂੰ ਵੀ ਰੌਸ਼ਨੀਆਂ ਨਾਲ ਘਰ ਬੁਲਾਇਆ ਜਾਂਦਾ ਹੈ।

ਦੀਵਾਲੀ ਦਾ ਤਿਉਹਾਰ ਸਿੱਖ ਧਰਮ 'ਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ। ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਹੈ।

ਪੀਐਮ ਮੋਦੀ ਨੇ ਦਿੱਤੀ ਵਧਾਈ 

ਦੀਵਾਲੀ ਦੇ ਇਸ ਖ਼ਾਸ ਮੌਕੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਟਵੀਟ (ਐਕਸ) ’ਤੇ ਕਿਹਾ ਕਿ ਦੇਸ਼ ਵਿੱਚ ਸਾਡੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ! ਇਹ ਵਿਸ਼ੇਸ਼ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸ਼ਾਨਦਾਰ ਸਿਹਤ ਲੈ ਕੇ ਆਵੇ।

ਇਹ ਵੀ ਪੜ੍ਹੋ: ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ

Related Post