DM ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀਆਂ ਵਧੀਆਂ ਹੋਰ ਮੁਸ਼ਕਿਲਾਂ

ਮਿਲੀ ਜਾਣਕਾਰੀ ਮੁਤਾਬਿਕ ਲਾਲਜੀਤ ਸਿੰਘ ਭੁੱਲਰ ’ਤੇ ਸਬੂਤਾਂ ਨੂੰ ਮਿਟਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ।

By  Aarti April 9th 2026 10:56 AM -- Updated: April 9th 2026 11:17 AM

DM Gagandeep Singh Case : ਅੰਮ੍ਰਿਤਸਰ ਵਿੱਚ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲੈਣ ਦੇ ਮਾਮਲੇ ’ਚ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਇੱਕ ਧਾਰਾ ਨੂੰ ਜੋੜਿਆ ਗਿਆ ਹੈ। ਦੱਸ ਦਈਏ ਕਿ ਸਬੂਤ ਨੂੰ ਮਿਟਾਉਣ ਦੇ ਤਹਿਤ ਧਾਰਾ 238 ਨੂੰ ਜੋੜਿਆ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਲਾਲਜੀਤ ਸਿੰਘ ਭੁੱਲਰ ’ਤੇ ਸਬੂਤਾਂ ਨੂੰ ਮਿਟਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਦੇ ਚੱਲਦੇ ਇਹ ਕਾਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਗਗਨਦੀਪ ਸਿੰਘ ਰੰਧਾਵਾ ਨੇ ਮਰਨ ਤੋਂ ਪਹਿਲਾਂ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਲਾਲਜੀਤ ਭੁੱਲਰ ’ਤੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ ਲਗਾਏ ਸੀ। ਇਨ੍ਹਾਂ ਹੀ ਨਹੀਂ ਰੰਧਾਵਾ ਦੇ ਪਰਿਵਾਰਕ ਮੈਂਬਰਾਂ ਨੇ ਵੀ ਇਲਜ਼ਾਮ ਲਗਾਇਆ ਕਿ ਗਗਨਦੀਪ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਇਹ ਕਦਮ ਚੁੱਕਿਆ। 

ਹੁਣ ਤੱਕ ਪੰਜਾਬ ਪੁਲਿਸ ਨੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਵਿਰੁੱਧ ਐਫਆਈਆਰ ਦਰਜ ਕੀਤੀ ਹੋਈ ਹੈ। ਇਹ ਮਾਮਲਾ ਰਣਜੀਤ ਐਵੇਨਿਊ ਪੁਲਿਸ ਸਟੇਸ਼ਨ ਵਿੱਚ ਦਰਜ ਕੀਤਾ ਗਿਆ ਸੀ।

Related Post