Doda terror attack : 4 ਅੱਤਵਾਦੀਆਂ ਦੇ ਸਕੈਚ ਜਾਰੀ, ਸੂਚਨਾ ਦੇਣ ਵਾਲੇ ਨੂੰ ਮਿਲਣਗੇ 20 ਲੱਖ ਰੁਪਏ

Doda terrorists Sketches released : ਜੰਮੂ-ਕਸ਼ਮੀਰ ਪੁਲਿਸ ਨੇ ਬੁੱਧਵਾਰ ਨੂੰ ਡੋਡਾ ਜ਼ਿਲੇ 'ਚ ਦੋ ਹਮਲਿਆਂ 'ਚ ਸ਼ਾਮਲ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

By  KRISHAN KUMAR SHARMA June 13th 2024 08:54 AM -- Updated: June 13th 2024 08:58 AM
Doda terror attack : 4 ਅੱਤਵਾਦੀਆਂ ਦੇ ਸਕੈਚ ਜਾਰੀ, ਸੂਚਨਾ ਦੇਣ ਵਾਲੇ ਨੂੰ ਮਿਲਣਗੇ 20 ਲੱਖ ਰੁਪਏ

Doda terror attacks : ਜੰਮੂ-ਕਸ਼ਮੀਰ ਪੁਲਿਸ ਨੇ ਬੁੱਧਵਾਰ ਨੂੰ ਡੋਡਾ ਜ਼ਿਲੇ 'ਚ ਦੋ ਹਮਲਿਆਂ 'ਚ ਸ਼ਾਮਲ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਸੂਚਨਾ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਭਦਰਵਾਹ ਦੇ ਚਤਰਗੱਲਾ 'ਚ ਅੱਤਵਾਦੀਆਂ ਨੇ 4 ਰਾਸ਼ਟਰੀ ਰਾਈਫਲਜ਼ ਅਤੇ ਪੁਲਿਸ ਦੀ ਸਾਂਝੀ ਚੌਕੀ 'ਤੇ ਗੋਲੀਬਾਰੀ ਕੀਤੀ ਸੀ। ਉਥੇ ਹੀ ਬੁੱਧਵਾਰ ਨੂੰ ਜ਼ਿਲ੍ਹੇ ਦੇ ਗੰਡੋਹ ਇਲਾਕੇ 'ਚ ਸਰਚ ਪਾਰਟੀ 'ਤੇ ਹਮਲਾ ਹੋਇਆ ਸੀ, ਜਿਸ 'ਚ ਇਕ ਪੁਲਿਸ ਕਰਮਚਾਰੀ ਸਮੇਤ 7 ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਸਨ।

ਪੁਲਿਸ ਜਾਣਕਾਰੀ ਅਨੁਸਾਰ 'ਜੰਮੂ-ਕਸ਼ਮੀਰ ਪੁਲਿਸ ਨੇ 4 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ, ਜੋ ਭਦਰਵਾਹ, ਥਾਥਰੀ, ਗੰਡੋਹ ਦੇ ਉਪਰਲੇ ਇਲਾਕਿਆਂ 'ਚ ਮੌਜੂਦ ਮੰਨੇ ਜਾਂਦੇ ਹਨ ਅਤੇ ਅੱਤਵਾਦ ਨਾਲ ਜੁੜੀਆਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਹਰ ਅੱਤਵਾਦੀ ਲਈ 5 ਲੱਖ ਰੁਪਏ ਦਾ ਐਲਾਨ ਵੀ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਅੱਤਵਾਦੀਆਂ ਦੀ ਮੌਜੂਦਗੀ ਅਤੇ ਗਤੀਵਿਧੀ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।


ਦੱਸ ਦਈਏ ਕਿ ਪੁਲਿਸ ਨੇ ਰਿਆਸੀ ਜ਼ਿਲ੍ਹੇ 'ਚ ਯਾਤਰੀ ਬੱਸ 'ਤੇ ਹਮਲੇ 'ਚ ਸ਼ਾਮਲ ਅੱਤਵਾਦੀਆਂ ਦਾ ਸਕੈਚ ਜਾਰੀ ਕੀਤਾ ਅਤੇ ਜਾਣਕਾਰੀ ਦੇਣ ਵਾਲੇ ਨੂੰ 20 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ। ਐਤਵਾਰ ਨੂੰ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ 53 ਸੀਟਾਂ ਵਾਲੀ ਬੱਸ 'ਤੇ ਉਸ ਸਮੇਂ ਗੋਲੀਬਾਰੀ ਕਰ ਦਿੱਤੀ, ਜਦੋਂ ਇਹ ਸ਼ਿਵ ਖੋਰੀ ਮੰਦਰ ਤੋਂ ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਨੂੰ ਜਾ ਰਹੀ ਸੀ। ਗੋਲੀਬਾਰੀ ਤੋਂ ਬਾਅਦ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਵਿਚ 9 ਲੋਕਾਂ ਦੀ ਮੌਤ ਹੋ ਗਈ ਅਤੇ 41 ਹੋਰ ਜ਼ਖਮੀ ਹੋ ਗਏ।

Related Post