ਲੁਧਿਆਣਾ 'ਚ ਕੁੱਤਿਆਂ ਨੇ ਨੋਚਿਆ ਬੱਚਾ, ਸਰਪੰਚ ਨੇ ਬਚਾਈ ਜਾਨ

ਲੁਧਿਆਣਾ ਦੇ ਸਰਾਭਾ ਨਗਰ ਦੇ ਨਿਉ ਸੁਦੰਰ ਇਲਾਕੇ ’ਚ ਕੁੱਤਿਆਂ ਦੇ ਝੁੰਡ ਨੇ ਬੱਚੇ ਉੱਤੇ ਹਮਲਾ ਕਰ ਦਿੱਤਾ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਮਾਮਲੇ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

By  Aarti December 31st 2022 12:11 PM

ਲੁਧਿਆਣਾ: ਜ਼ਿਲ੍ਹੇ ’ਚ ਉਸ ਸਮੇਂ ਮੁੜ ਤੋਂ ਅਵਾਰਾ ਕੁੱਤਿਆਂ ਦੀ ਦਹਿਸ਼ਤ ਦੇਖਣ ਨੂੰ ਮਿਲੀ ਜਦੋ ਕੁੱਤਿਆ ਦੇ ਇੱਕ ਝੁੰਡ ਨੇ ਬੱਚੇ ਨੂੰ ਆਪਣਾ ਨਿਸ਼ਾਨਾ ਬਣਾਇਆ। ਮਿਲੀ ਜਾਣਕਾਰੀ ਮੁਤਾਬਿਕ ਸਰਾਭਾ ਨਗਰ ਇਲਾਕੇ ਦੇ ਨਿਉ ਸੁੰਦਰ ਨਗਰ ਦੇ ਵਿੱਚ ਕੁੱਤਿਆਂ ਦੇ ਝੁੰਡ ਨੇ ਬੱਚੇ ਉੱਤੇ ਹਮਲਾ ਕਰ ਦਿੱਤਾ ਜਿਸ ਕਾਰਨ ਬੱਚਾ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। 

ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬੱਚਾ ਆ ਰਿਹਾ ਹੈ ਕਿ ਉਸ ਉੱਤੇ ਕੁਝ ਕੁੱਤਿਆਂ ਨੇ ਹਮਲਾ ਕਰ ਦਿੱਤਾ। ਬੱਚਾ ਖੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਬੱਚਾ ਭੱਜਦਾ ਭੱਜਦਾ ਡਿੱਗ ਪੈਂਦਾ ਹੈ ਜਿਸ ਤੋਂ ਬਾਅਦ ਕੁੱਤੇ ਉਸ ਨੂੰ ਵੱਢਣ ਲੱਗਦੇ ਹਨ ਜਿਸ ਤੋਂ ਬਾਅਦ ਬੱਚੇ ਨੂੰ ਬਚਾਉਣ ਦੇ ਲਈ ਇੱਕ ਵਿਅਕਤੀ ਆਉਂਦਾ ਹੈ ਅਤੇ ਕੁੱਤੇ ਬੱਚੇ ਨੂੰ ਛੱਡ ਭੱਜ ਜਾਂਦੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਬੱਚੇ ਨੂੰ ਇਲਾਕੇ ਦੇ ਸਰਪੰਚ ਹਰਿਓਮ ਨੇ ਬਚਾਇਆ ਹੈ। ਇਸ ਮਾਮਲੇ ਤੋਂ ਬਾਅਦ ਇਲਾਕੇ ’ਚ ਕੁੱਤਿਆਂ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

-ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ

ਇਹ ਵੀ ਪੜ੍ਹੋ:  ਚੰਡੀਗੜ੍ਹ ’ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਨਸ਼ੇੜੀਆਂ ਵੱਲੋਂ ਕੀਤੀ ਜਾ ਰਹੀ ਸੀ ਲੁੱਟਖੋਹ

Related Post