ਡੋਨਾਲਡ ਟਰੰਪ 2024 'ਚ ਲੜਨਗੇ ਰਾਸ਼ਟਰਪਤੀ ਚੋਣ

By  Pardeep Singh November 16th 2022 08:32 AM

ਨਵੀਂ ਦਿੱਲੀ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵ੍ਹਾਈਟ ਹਾਊਸ ਦੀ ਉਮੀਦਵਾਰੀ ਲਈ ਦਸਤਾਵੇਜ਼ ਜਮ੍ਹਾ ਕਰਵਾਏ ਹਨ। ਟਰੰਪ ਦੇ ਇਸ ਫੈਸਲੇ ਨਾਲ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ 2024 'ਚ ਹੋਣ ਵਾਲੀ ਰਾਸ਼ਟਰਪਤੀ ਚੋਣ ਲੜਨ ਜਾ ਰਹੇ ਹਨ।

ਦਸਤਾਵੇਜ਼ ਦਾਖਲ ਕਰਨ ਤੋਂ ਬਾਅਦ ਟਰੰਪ ਨੇ ਵੀ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਅਮਰੀਕਾ ਨੂੰ ਮੁੜ ਤੋਂ ਮਹਾਨ ਅਤੇ ਗੌਰਵਸ਼ਾਲੀ ਬਣਾਉਣ ਲਈ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰ ਰਿਹਾ ਹਾਂ। ਟਰੰਪ ਦੇ ਇਸ ਐਲਾਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਰਾਸ਼ਟਰਪਤੀ ਜੋ ਬਾਇਡੇਨ ਦਾ ਕਹਿਣਾ ਹੈ ਕਿ  ਟਰੰਪ ਨੇ ਅਮਰੀਕਾ ਨੂੰ ਨਿਰਾਸ਼ ਕੀਤਾ ਹੈ।

ਦੱਸ ਦਈਏ ਕਿ ਡੋਨਾਲਡ ਟਰੰਪ ਨੇ 8 ਨਵੰਬਰ ਨੂੰ ਟਵੀਟ ਕਰਕੇ ਕਿਹਾ ਸੀ ਕਿ ਉਹ 15 ਨਵੰਬਰ ਨੂੰ ਵੱਡਾ ਐਲਾਨ ਕਰਨ ਜਾ ਰਹੇ ਹਨ, ਉਦੋਂ ਤੋਂ ਹੀ ਉਨ੍ਹਾਂ ਦੇ ਇਸ਼ਾਰੇ ਤੋਂ ਸਾਫ ਸੀ ਕਿ ਉਹ 2024 'ਚ ਇਕ ਵਾਰ ਫਿਰ ਚੋਣ ਮੈਦਾਨ 'ਚ ਉਤਰਨ ਜਾ ਰਹੇ ਹਨ।

Related Post