Ambedkar Statue Vandalism : ਪੰਜਾਬ ਤੋਂ ਬਾਅਦ ਹਰਿਆਣਾ ਚ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ, CCTV ਚ ਕੈਦ ਹੋਈ ਘਟਨਾ
Hisar Ambedkar Statue Vandalism News : ਪਿੰਡ ਬਧਵਾੜ ਵਿੱਚ ਸਥਾਪਤ ਅੰਬੇਡਕਰ ਦੇ ਬੁੱਤ ਦੀ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਭੰਨਤੋੜ ਕੀਤੀ ਗਈ। ਸਵੇਰੇ ਜਦੋਂ ਪਿੰਡ ਵਾਸੀਆਂ ਨੇ ਇਹ ਸ਼ਰਮਨਾਕ ਦ੍ਰਿਸ਼ ਦੇਖਿਆ ਤਾਂ ਉਨ੍ਹਾਂ ਤੁਰੰਤ ਪਿੰਡ ਵਾਸੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ।
Dr. Ambedkar Statue Vandalism : ਹਿਸਾਰ ਜ਼ਿਲ੍ਹੇ ਦੇ ਬਰਵਾਲਾ ਇਲਾਕੇ ਦੇ ਪਿੰਡ ਬਧਵਾੜ ਵਿੱਚ ਸਥਾਪਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਦੇਰ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ, ਜਿਸ ਕਾਰਨ ਪਿੰਡ ਵਿੱਚ ਰੋਹ ਫੈਲ ਗਿਆ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਿੰਡ ਬਧਵਾੜ ਵਿੱਚ ਸਥਾਪਤ ਅੰਬੇਡਕਰ ਦੇ ਬੁੱਤ ਦੀ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਭੰਨਤੋੜ ਕੀਤੀ ਗਈ। ਸਵੇਰੇ ਜਦੋਂ ਪਿੰਡ ਵਾਸੀਆਂ ਨੇ ਇਹ ਸ਼ਰਮਨਾਕ ਦ੍ਰਿਸ਼ ਦੇਖਿਆ ਤਾਂ ਉਨ੍ਹਾਂ ਤੁਰੰਤ ਪਿੰਡ ਵਾਸੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ।
ਸੀਸੀਟੀਵੀ 'ਚ ਕੈਦ ਹੋਈ ਘਟਨਾ
ਮਾਮਲੇ ਦੀ ਜਾਂਚ ਕਰਦਿਆਂ ਪਿੰਡ ਵਾਸੀਆਂ ਨੇ ਪਿੰਡ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਫੁਟੇਜ 'ਚ ਦੇਰ ਰਾਤ ਦੋ ਨੌਜਵਾਨ ਗਲੀ 'ਚ ਆ ਕੇ ਮੂਰਤੀ ਦੀ ਭੰਨਤੋੜ ਕਰਦੇ ਨਜ਼ਰ ਆ ਰਹੇ ਹਨ।
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਸ਼ਿਕਾਇਤ ਮਿਲਣ 'ਤੇ ਬਰਵਾਲਾ ਪੁਲਿਸ ਨੇ ਵੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਲੋਕਾਂ ਨੇ ਇਸ ਘਟਨਾ ਨੂੰ ਭਾਈਚਾਰੇ ਦੀਆਂ ਭਾਵਨਾਵਾਂ 'ਤੇ ਹਮਲਾ ਕਰਾਰ ਦਿੱਤਾ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।