PTC News
Search
🔍 Search

CM Manns wife : ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਤੋਂ ਝਟਕਾ, ਜਸਟਿਸ ਰਣਜੀਤ ਸਿੰਘ ਖ਼ਿਲਾਫ਼ ਮਾਣਹਾਨੀ ਦਾ ਦਾਅਵਾ ਖਾਰਜ

ਅਦਾਲਤ ਨੇ ਵੀਡੀਓ ਦੇ ਅਧੂਰੇ ਅੰਸ਼ਾਂ ਨੂੰ ਮੰਨਿਆ ਅਹਿਮ ਆਧਾਰ

By  Jaswinder Kaur November 27th 2026 09:10 AM -- Updated: November 27th 2026 09:16 AM

Dr. Gurpreet Kaur's defamation claim against Justice Ranjit Singh dismissed : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਮਾਣਹਾਨੀ ਦੇ ਮਾਮਲੇ ਵਿੱਚ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਖ਼ਿਲਾਫ਼ ਦਾਇਰ ਮਾਣਹਾਨੀ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਜਸਟਿਸ ਰਣਜੀਤ ਸਿੰਘ ਵਿਰੁੱਧ ਮਾਣਹਾਨੀ ਦਾ ਕੋਈ ਠੋਸ ਆਧਾਰ ਨਹੀਂ ਬਣਦਾ।

ਦਰਅਸਲ ਡਾ. ਗੁਰਪ੍ਰੀਤ ਕੌਰ ਵੱਲੋਂ ਜਸਟਿਸ ਰਣਜੀਤ ਸਿੰਘ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਭਾਵਨਾ ਨਾਇਰ ਖ਼ਿਲਾਫ਼ ਵੀ ਹਰਜਾਨੇ ਦਾ ਦਾਅਵਾ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਸੀ ਕਿ 20 ਅਗਸਤ 2026 ਨੂੰ ਉਨ੍ਹਾਂ ਖ਼ਿਲਾਫ਼ ਬੇਬੁਨਿਆਦ, ਝੂਠੇ ਅਤੇ ਅਪਮਾਨਜਨਕ ਦੋਸ਼ ਲਗਾਏ ਗਏ ਸਨ।

ਇਹ ਵੀ ਪੜ੍ਹੋ : 

https://www.ptcnews.tv/news-in-punjabi/alert-issued-for-dense-fog-in-several-districts-of-punjab-4432196

ਡਾ. ਗੁਰਪ੍ਰੀਤ ਕੌਰ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ 'ਤੇ ਜਬਰ-ਜਨਾਹ ਦੇ ਇੱਕ ਮਾਮਲੇ ਦੇ ਮੁਲਜ਼ਮ ਤੋਂ 5 ਕਰੋੜ ਰੁਪਏ ਮੰਗਣ ਦੇ ਦੋਸ਼ ਲਗਾਏ ਗਏ ਅਤੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਵੀ ਸਾਂਝੀ ਕੀਤੀ ਗਈ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਬੰਧਤ ਵਿਅਕਤੀਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ।

ਅਦਾਲਤ ਨੇ ਵੀਡੀਓ ਦੇ ਅਧੂਰੇ ਅੰਸ਼ਾਂ ਨੂੰ ਮੰਨਿਆ ਅਹਿਮ ਆਧਾਰ

ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਤੋਂ ਪਹਿਲੀ ਨਜ਼ਰੇ ਇਹ ਸਾਹਮਣੇ ਆਉਂਦਾ ਹੈ ਕਿ ਦਾਅਵਾ ਦਾਇਰ ਕਰਨ ਸਮੇਂ ਉਨ੍ਹਾਂ ਨੂੰ ਜਸਟਿਸ ਰਣਜੀਤ ਸਿੰਘ ਦੇ ਪੂਰੇ ਬਿਆਨ ਬਾਰੇ ਜਾਣਕਾਰੀ ਨਹੀਂ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਵਕੀਲ ਵੱਲੋਂ ਅਦਾਲਤ ਵਿੱਚ ਦਿੱਤੇ ਬਿਆਨ ਵਿੱਚ ਦਰਜ ਸ਼ਰਤਾਂ ਦੇ ਤਹਿਤ ਜਸਟਿਸ ਰਣਜੀਤ ਸਿੰਘ ਦਾ ਨਾਮ ਧਿਰਾਂ ਦੀ ਸੂਚੀ ਵਿੱਚੋਂ ਹਟਾਉਣ 'ਤੇ ਵੀ ਕੋਈ ਇਤਰਾਜ਼ ਨਹੀਂ ਕੀਤਾ ਸੀ।

ਅਦਾਲਤ ਨੇ ਇਹ ਵੀ ਨੋਟ ਕੀਤਾ ਕਿ ਜਸਟਿਸ ਰਣਜੀਤ ਸਿੰਘ ਦੀ ਪ੍ਰੈੱਸ ਕਾਨਫਰੰਸ ਦੀ ਪੂਰੀ ਵੀਡੀਓ ਉਪਲਬਧ ਨਾ ਹੋਣ ਕਾਰਨ ਸਿਰਫ਼ ਵੀਡੀਓ ਦੇ ਅਧੂਰੇ ਅੰਸ਼ਾਂ ਦੇ ਆਧਾਰ 'ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕੋਈ ਠੋਸ ਆਧਾਰ ਨਹੀਂ ਬਣਦਾ।

ਜਸਟਿਸ ਰਣਜੀਤ ਸਿੰਘ ਖ਼ਿਲਾਫ਼ ਕਾਰਵਾਈ ਦਾ ਆਧਾਰ ਨਹੀਂ ਮਿਲਿਆ

ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਸ਼ਿਕਾਇਤਕਰਤਾ ਜਸਟਿਸ ਰਣਜੀਤ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦਾ ਕੋਈ ਸਪੱਸ਼ਟ ਅਤੇ ਠੋਸ ਆਧਾਰ ਪੇਸ਼ ਕਰਨ ਵਿੱਚ ਅਸਫਲ ਰਹੀ ਹੈ। ਇਸ ਲਈ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦਾ ਦਾਅਵਾ ਰੱਦ ਕੀਤਾ ਜਾਂਦਾ ਹੈ।

ਇਸ ਤਰ੍ਹਾਂ ਅਦਾਲਤ ਦੇ ਫੈਸਲੇ ਨਾਲ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਇਸ ਮਾਮਲੇ ਵਿੱਚ ਰਾਹਤ ਮਿਲੀ ਹੈ।

Related Post