ਡਾ. ਸਤਬੀਰ ਕੌਰ ਬੇਦੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਦਾ ਸੰਭਾਲਿਆ ਅਹੁਦਾ

By  Pardeep Singh February 22nd 2023 01:36 PM

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਪਰਸਨ ਡਾ. ਸਤਬੀਰ ਕੌਰ ਬੇਦੀ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਇਸ ਮੌਕੇ ਪੀਟੀਸੀ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਸਕੂਲਾਂ ਦੇ ਨਤੀਜਿਆਂ ਨੂੰ ਬੇਹਤਰ ਕੰਮ ਕਰਨ ਲਈ ਕੰਮ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਸਕੂਲ, ਟੀਚਰ, ਮਾਪੇ ਅਤੇ ਬੱਚਿਆਂ ਦੇ ਵਿਚਕਾਰ ਰਿਸ਼ਤੇ ਨੂੰ ਚੰਗਾ ਬਣਾਇਆ ਜਾਵੇਗਾ ਤਾਂ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਮੇਰੀ ਚੋਣ ਨੂੰ ਲੈ ਕੇ ਕਈ ਪਾਰਟੀਆ ਦੇ ਆਗੂ ਵਿਰੋਧ ਕਰ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ  ਮੈਂ ਦਿੱਲੀ ਵਿੱਚ ਹੀ ਨਹੀਂ ਦੇਸ਼ ਦੇ ਵੱਖ -ਵੱਖ ਥਾਵਾਂ ਉੱਤੇ ਕੰਮ ਕੀਤਾ ਹੈ।

ਚੇਅਰਪਰਸਨ ਡਾ.ਸਤਬੀਰ ਕੌਰ ਦਾ ਕਹਿਣਾ ਹੈ ਕਿ ਮੇਰੀ ਯੋਗਤਾ ਦੇ ਅਨੁਸਾਰ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਸਕੂਲਾਂ ਨੂੰ ਬੇਹਤਰ ਬਣਾਉਣ ਲਈ ਵਚਨਵੱਧ ਹੈ।

Related Post