ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੇ ਜਾ ਰਹੇ ਸਮਾਗਮਾਂ ਦੇ ਸਮੁੱਚੇ ਪ੍ਰਬੰਧਾਂ ਲਈ ਡਾ. ਵਿਜੇ ਸਤਬੀਰ ਸਿੰਘ ਦੀ ਕੀਤੀ ਨਿਯੁਕਤੀ
Maharashtra News: ਸਿੱਖ ਗੁਰੂ ਸਾਹਿਬਾਨਾਂ ਦੇ ਕੁਰਬਾਨੀ ਭਰੇ ਇਤਿਹਾਸ , ਨਿਰਸਵਾਰਥਤਾ, ਸਿਖਿਆਵਾਂ ਅਤੇ ਸਾਰੇ ਧਰਮਾਂ ਦੇ ਪ੍ਰਤਿ ਪ੍ਰੇਮਭਾਵ ਤੇ ਭਾਈਚਾਰੇ ਤੋਂ ਪ੍ਰਭਾਵਿਤ ਹੋ ਕੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਧੰਨ -ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਗੁਰਿਆਈ ਗੁਰਪੁਰਬ ਮਹਾਰਾਸ਼ਟਰ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਹਨ
Maharashtra News: ਸਿੱਖ ਗੁਰੂ ਸਾਹਿਬਾਨਾਂ ਦੇ ਕੁਰਬਾਨੀ ਭਰੇ ਇਤਿਹਾਸ , ਨਿਰਸਵਾਰਥਤਾ, ਸਿਖਿਆਵਾਂ ਅਤੇ ਸਾਰੇ ਧਰਮਾਂ ਦੇ ਪ੍ਰਤਿ ਪ੍ਰੇਮਭਾਵ ਤੇ ਭਾਈਚਾਰੇ ਤੋਂ ਪ੍ਰਭਾਵਿਤ ਹੋ ਕੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਧੰਨ -ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਗੁਰਿਆਈ ਗੁਰਪੁਰਬ ਮਹਾਰਾਸ਼ਟਰ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਹਨ। ਜਿਸ ਵਿੱਚ ਖਾਸ ਤੌਰ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਚਰਨਛੋਹ ਪ੍ਰਾਪਤ ਅਸਥਾਨ ਤਖ਼ਤ ਸੱਚਖੰਡ ਸਾਹਿਬ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਸ਼ਾਮਿਲ ਹੈ।
ਇਸ ਸਮਾਗਮ ਦੇ ਪ੍ਰਬੰਧ ਨੂੰ ਮੁੱਖ ਰੱਖਦੇ ਹੋਏ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਰਕਾਰ ਵੱਲੋਂ ਇੱਕ ਵਿਸ਼ੇਸ਼ ਬੈਠਕ ਆਯੋਜਿਤ ਕੀਤੀ ਗਈ। ਜਿਸ ਉਪਰੰਤ ਸਮਾਗਮ ਦੇ ਸਮੁੱਚੇ ਪ੍ਰਬੰਧ ਲਈ ਇੱਕ ਵਿਸ਼ੇਸ਼ ਸਮਿਤੀ ਤਿਆਰ ਕੀਤੀ ਗਈ। ਜਿਸ ਦੇ ਚੈਅਰਮਨ ਅਹੁਦੇ 'ਤੇ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਜੀ ਦੀ ਨਿਯੁਕਤੀ ਕੀਤੀ ਗਈ।
ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਨਾਗਪੁਰ ਅਤੇ ਨਵੀ ਮੁੰਬਈ ਵਿੱਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਗੁਰਿਆਈ ਗੁਰਪੁਰਬ ਨਮਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਲਈ ਗੁਰਦੁਆਰਾ ਸੱਚਖੰਡ ਬੋਰਡ ਦੇ ਮੁੱਖ ਪ੍ਰਬੰਧਤ ਅਤੇ ਵਿਸ਼ੇਸ਼ ਸਮਿਤੀ ਦੇ ਚੈਅਰਮਨ ਡਾ. ਵਿਜੇ ਸਤਬੀਰ ਸਿੰਘ ਜੀ ਨੇ ਮਹਾਰਾਸ਼ਟਰ ਸਰਕਾਰ ਅਤੇ ਖਾਸ ਤੌਰ 'ਤੇ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਸਮਾਗਮਾਂ ਦੇ ਆਯੋਜਨ ਅਤੇ ਵੱਧ ਚੜ੍ਹ ਕੇ ਕੀਤੇ ਜਾ ਰਹੇ ਉਪਰਾਲਿਆਂ ਤੋਂ ਮਹਾਰਾਸ਼ਟਰ ਸਰਕਾਰ ਦੀ ਗੁਰੂ ਸਾਹਿਬਾਨਾਂ ਦੀਆਂ ਕੁਰਬਾਨੀਆਂ ਅਤੇ ਸਿਖੀਆਵਾਂ ਦੇ ਪ੍ਰਤਿ ਸ਼ਰਧਾ ਭਾਵਨਾ ਪੇਸ਼ ਹੋ ਰਹੀ ਹੈ।