ਸਰਹੱਦ ਨੇੜੇ ਡਰੋਨ ਦੀ ਆਵਾਜਾਈ; ਬੀਐਸਐਫ ਵੱਲੋਂ 20 ਰਾਉਂਡ ਫਾਇਰਿੰਗ

ਦੱਸ ਦਈਏ ਕਿ ਪਾਕਿਸਤਾਨ ਵੱਲੋਂ ਸਰਹੱਦ 'ਤੇ ਆਏ ਦਿਨ ਕੋਈ ਨਾ ਕੋਈ ਗਤੀਵਿਧੀ ਦੇਖਣ ਨੂੰ ਮਿਲ ਰਹੀ ਹੈ। ਡਰੋਨਾਂ ਰਾਹੀਂ ਸਰਹੱਦ ਪਾਰ ਤੋਂ ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਹੋ ਰਹੀ ਹੈ।

By  Jasmeet Singh March 8th 2023 12:02 PM

ਗੁਰਦਾਸਪੁਰ: ਦੀਨਾਨਗਰ ਵਿੱਚ ਬੀਐਸਐਫ ਦੀ ਚੋਤਰਾ ਚੌਕੀ ਨੇੜੇ ਬੀਤੀ ਰਾਤ ਡਰੋਨ ਦੀ ਹਰਕਤ ਦੇਖੀ ਗਈ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਨਾਂ ਵੱਲੋਂ ਕਰੀਬ 20 ਰਾਉਂਡ ਫਾਇਰ ਕੀਤੇ ਗਏ। ਬਾਅਦ ਵਿੱਚ ਡਰੋਨ ਪਾਕਿਸਤਾਨ ਵੱਲ ਚਲਾ ਗਿਆ। ਬੀਐਸਐਫ ਨੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਗੋਲੀਬਾਰੀ ਦੌਰਾਨ ਡਰੋਨ ਕਰੈਸ਼ ਹੋਇਆ ਜਾਂ ਵਾਪਸ ਪਰਤਿਆ। ਤਲਾਸ਼ੀ ਲੈਣ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆ ਸਕੇਗਾ ਕਿ ਉਹ ਕੀ ਦੇਣ ਆਇਆ ਸੀ।

ਦੱਸ ਦਈਏ ਕਿ ਪਾਕਿਸਤਾਨ ਵੱਲੋਂ ਸਰਹੱਦ 'ਤੇ ਆਏ ਦਿਨ ਕੋਈ ਨਾ ਕੋਈ ਗਤੀਵਿਧੀ ਦੇਖਣ ਨੂੰ ਮਿਲ ਰਹੀ ਹੈ। ਡਰੋਨਾਂ ਰਾਹੀਂ ਸਰਹੱਦ ਪਾਰ ਤੋਂ ਲਗਾਤਾਰ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਹੋ ਰਹੀ ਹੈ।

Related Post