Pakistan Drone: BSF ਨੇ ਸਰਹੱਦ ਨੇੜੇ ਖੇਤਾਂ ’ਚ ਡਰੋਨ ਵੱਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ, ਇਲਾਕੇ ’ਚ ਸਰਚ ਆਪਰੇਸ਼ਨ ਜਾਰੀ

ਅੰਮ੍ਰਿਤਸਰ 'ਚ ਪਾਕਿਸਤਾਨ ਤੋਂ ਡਰੋਨ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਐਸਐਫ ਮੁਤਾਬਕ ਜਵਾਨ ਸਰਹੱਦੀ ਖੇਤਰ ਵਿੱਚ ਗਸ਼ਤ ਕਰ ਰਹੇ ਸਨ।

By  Aarti April 15th 2023 12:16 PM

Pakistan Drone:  ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਲਗਾਤਾਰ ਭਾਰਤ ਪਾਕਿਸਤਾਨ ਸਰਹੱਦ ’ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸੇ ਤਰ੍ਹਾਂ ਦਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਬਚੀਵਿੰਡ ’ਚ ਡਰੋਨ ਦੀ ਹਲਚਲ ਦੇਖਣ ਨੂੰ ਮਿਲੀ। 

ਬੀਐਸਐਫ ਮੁਤਾਬਿਕ ਜਵਾਨ ਸਰਹੱਦੀ ਖੇਤਰ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਬਾਰਡਰ ਅਬਜ਼ਰਵਿੰਗ ਪੋਸਟ (ਬੀਓਪੀ) ਨੇ ਮੁੱਲਾਕੋਟ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੇ ਦਾਖਲ ਹੋਣ ਦੀ ਆਵਾਜ਼ ਸੁਣੀ। ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ’ਤੇ ਫਾਇਰਿੰਗ ਕਰ ਦਿੱਤੀ ਪਰ ਡਰੋਨ ਹੈਰੋਇਨ ਸੁੱਟ ਕੇ ਵਾਪਿਸ ਪਾਕਿਸਤਾਨ ਪਾਸੇ ਚਲਾ ਗਿਆ। ਫਿਲਹਾਲ ਉਨ੍ਹਾਂ ਵੱਲੋਂ ਸਰਹੱਦ ’ਤੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਬੀਐਸਐਫ ਵੱਲੋਂ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਇੱਕ ਵੱਡਾ ਬੈਗ ਮਿਲਿਆ, ਜਿਸ ਵਿੱਚੋਂ 3 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ। ਦੱਸ ਦਈਏ ਕਿ ਤਲਾਸ਼ੀ ਦੌਰਾਨ ਜਵਾਨਾਂ ਨੂੰ ਪਿੰਡ ਬਚੀਵਿੰਡ ਵਿੱਚ ਇੱਕ ਕਣਕ ਦੇ ਖੇਤ ਵਿੱਚੋਂ ਇੱਕ ਵੱਡੀ ਬੋਰੀ ਪਈ ਮਿਲੀ। ਜਿਸ ਦੇ ਅੰਦਰੋਂ ਤਿੰਨ ਪੈਕੇਟ (3.2 ਕਿਲੋ) ਹੈਰੋਇਨ ਬਰਾਮਦ ਹੋਈ। ਜਿਸ ਦੇ ਨਾਲ ਇੱਕ ਲੋਹੇ ਦੀ ਮੁੰਦਰੀ ਅਤੇ ਇੱਕ ਚਮਕੀਲਾ ਪੱਟੀ ਜੁੜੀ ਹੋਈ ਸੀ।

ਫਿਲਹਾਲ ਪੁਲਿਸ ਦੇ ਨਾਲ-ਨਾਲ ਬੀਐਸਐਫ ਦੇ ਜਵਾਨ ਪੂਰੇ ਇਲਾਕੇ 'ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੇ ਹਨ, ਤਾਂ ਜੋ ਜੇਕਰ ਡਰੋਨ ਕਿਤੇ ਹੋਰ ਡਿੱਗਿਆ ਹੈ ਤਾਂ ਉਸ ਨੂੰ ਵੀ ਬਰਾਮਦ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Maharashtra: ਸਵਾਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 12 ਦੀ ਮੌਤ 25 ਜ਼ਖਮੀ

Related Post