ਨਸ਼ੇ ਦੀ ਲਤ 'ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ

By  Jasmeet Singh November 25th 2022 01:15 PM -- Updated: November 25th 2022 01:23 PM

ਮੁਨੀਸ਼ ਗਰਗ, (ਤਲਵੰਡੀ ਸਾਬੋ, 25 ਨਵੰਬਰ): ਸ਼ਬ-ਡਵੀਜਨ ਤਲਵੰਡੀ ਸਾਬੋ ਅੰਦਰ ਅੱਜ ਸਵੇਰੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਪਿਛਲੇ ਕਾਫੀ ਸਮੇਂ ਤੋ ਨਸ਼ੇ ਦਾ ਆਦੀ ਸੀ ਜਿਸ ਦੇ ਪਰਿਵਾਰ ਨੇ ਉਸਦਾ ਨਸ਼ਾ ਛੁਡਾਉਣ ਦੀ ਕੋਸ਼ਿਸ਼ ਵੀ ਕੀਤੀ ਸੀ, ਮ੍ਰਿਤਕ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। 

ਮ੍ਰਿਤਕ ਆਪਣੇ ਪਿੱਛੇ ਦੋ ਲੜਕੀਆਂ ਅਤੇ ਇਕ ਪਤਨੀ ਛੱਡ ਗਿਆ ਹੈ, ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਗਾਇਆ ਕਿ ਇਤਿਹਾਸਕ ਨਗਰ ਤਲਵੰਡੀ ਸਾਬੋ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਤਸਵੀਰਾਂ 'ਚ ਦਿੱਖ ਰਿਹਾ ਸ਼ਖਸ ਤਲਵੰਡੀ ਸਾਬੋ ਦਾ ਗੁਰਵਿੰਦਰ ਸਿੰਘ ਹੈ, ਅੱਜ ਸਵੇਰੇ ਉਹ ਚਿੱਟੇ ਦੀ ਓਵਰਡੋਜ਼ ਕਰਕੇ ਮ੍ਰਿਤ ਮਿਲਿਆ। 

ਉਸ ਦੇ ਕੋਲੋਂ ਵੱਡੀ ਗਿਣਤੀ ਵਿਚ ਸੂਈ ਅਤੇ ਸਰਿੰਜ ਵੀ ਪਈਆਂ ਮਿਲਿਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਪਤਾ ਲੱਗਦੇ ਹੀ ਉਨ੍ਹਾਂ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ ਪਰ ਪਰਿਵਾਰਕ ਮੈਂਬਰਾਂ ਨੇ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਗੁਰਵਿੰਦਰ ਦਾ ਕਈ ਥਾਵਾਂ 'ਤੇ ਇਲਾਜ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਨਸ਼ਾ ਸ਼ਹਿਰ ਵਿੱਚ ਖੁੱਲ੍ਹੇਆਮ ਵਿਕਦਾ ਹੋਵੇ ਤਾਂ ਫਿਰ ਨਸ਼ੇ ਦੀ ਇਸ ਸਮੱਸਿਆ ਤੋਂ ਰਾਹਤ ਕਿਵੇਂ ਮਿਲੇ।

ਇਹ ਵੀ ਪੜ੍ਹੋ: ਨਸ਼ੇ ਦੀ ਲਤ ਨੂੰ ਪੂਰਾ ਕਰਨ ਲਈ ਪਤੀ-ਪਤਨੀ ਕਰਦੇ ਸਨ ਲੁੱਟਾਂ-ਖੋਹਾਂ, ਗ੍ਰਿਫ਼ਤਾਰ  

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ ਜਿਸ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਕਰਕੇ ਰੋਜ਼ਾਨਾ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਰੋਜ਼ਾਨਾ ਸਾਹਮਣੇ ਆ ਰਹੀਆਂ ਇਸ ਤਰ੍ਹਾਂ ਦੀ ਖ਼ਬਰਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ 'ਆਪ' ਸਰਕਾਰ ਕੀ ਕਦਮ ਚੁੱਕਦੀ ਹੈ।

Related Post