Drug Racket ‌Busted: ਲੁਧਿਆਣਾ ’ਚ ਇੱਕ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਡਰੱਗ ਮਨੀ ਸਣੇ ਤਸਕਰ ਕਾਬੂ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ ਗਈ।

By  Aarti October 11th 2023 12:15 PM

Drug Racket ‌Busted: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਦੀ ਟੀਮ ਨੇ ਕਰੋੜਾਂ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ। 

ਮਿਲੀ ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਦੌਰਾਨ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਮਿਲਿਆ ਹੈ।



ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਜੋ ਕਿ ਹੁਣ ਐਕਸ ਦੇ ਨਾਂ ਨਾਲ ਜਾਣਿਆ ਜਾਂਦਾ ਹੈ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਹੈ।  ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ ਅਤੇ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 4.94 ਕਰੋੜ ਰੁਪਏ ਬਰਾਮਦ ਕੀਤੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਉਹ ਜੰਮੂ ਵਿੱਚ ਹਾਲ ਹੀ ਵਿੱਚ ਬਰਾਮਦ ਹੋਈ 30 ਕਿਲੋ ਕੋਕੀਨ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। 

ਜੰਮੂ ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਮੁਲਜ਼ਮ ਨੂੰ 30 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਕਤ ਮੁਲਜ਼ਮਾਂ ਦੇ ਇਸ਼ਾਰੇ 'ਤੇ ਪੁਲਿਸ ਨੇ ਛਾਪੇਮਾਰੀ ਕਰਕੇ ਡਰੱਗ ਮਨੀ ਅਤੇ ਜਾਅਲੀ ਨੰਬਰ ਪਲੇਟ ਬਰਾਮਦ ਕੀਤੀਆਂ ਹਨ। ਬਰਾਮਦ ਹੋਈਆਂ ਸਾਰੀਆਂ ਨੰਬਰ ਪਲੇਟਾਂ ਵੱਖ-ਵੱਖ ਸੂਬਿਆਂ ਦੀਆਂ ਹਨ। ਇਸ ਮਾਮਲੇ ਵਿੱਚ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਬਾਰੇ ਪੁਲਿਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਪੁਲਿਸ ਅੱਜ ਇਸ ਮਾਮਲੇ ਵਿੱਚ ਕਈ ਖੁਲਾਸੇ ਕਰ ਸਕਦੀ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲਿਆ ਹਿਰਾਸਤ ’ਚ, ਪੁਲਿਸ ਨੇ ਵਾਟਰ ਕੈਨਨ ਦਾ ਕੀਤਾ ਇਸਤੇਮਾਲ

Related Post