ਅੰਮ੍ਰਿਤਸਰ ’ਚ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 25 ਕਿਲੋ ਹੈਰੋਇਨ ਬਰਾਮਦ

Amritsar News: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।

By  Amritpal Singh July 7th 2026 04:37 PM

Amritsar News: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਇਕ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ 25 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।


ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਦੋਸ਼ੀ ਸਰਹੱਦ ਪਾਰ ਦੇ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਵਿਚ ਅੱਗੇ ਦੀ ਡਿਲੀਵਰੀ ਲਈ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀ ਖੇਪ ਇਕੱਠੀ ਕਰਨ ਵਿਚ ਸ਼ਾਮਲ ਸਨ। ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਲਿੰਕੇਜ ਸਥਾਪਤ ਕਰਨ, ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ, ਅਤੇ ਪੂਰੀ ਸਪਲਾਈ ਲੜੀ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਚੱਲ ਰਹੀ ਹੈ।

ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਵਿਚ ਅਡੋਲ ਹੈ।

Related Post