Fazilka ਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5.11 ਕਿਲੋ ਹੈਰੋਇਨ ਸਮੇਤ ਇੱਕ ਕਾਬੂ

Fazilka News : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ

By  Shanker Badra December 27th 2025 08:43 PM

Fazilka News : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਹ ਖੇਪ ਅੱਗੇ ਸੂਬੇ ਭਰ ਵਿੱਚ ਡਿਲੀਵਰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ, ਐਸਐਸਓਸੀ ਫਾਜ਼ਿਲਕਾ ਦੀ ਪੁਲਿਸ ਟੀਮ ਨੇ ਬੀਐਸਐਫ ਨਾਲ ਮਿਲ ਕੇ ਜਲਾਲਾਬਾਦ ਖੇਤਰ ਵਿੱਚ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾਇਆ। ਇਸ ਆਪਰੇਸ਼ਨ ਦੌਰਾਨ, ਸ਼ੱਕੀ ਵਿਅਕਤੀ ਨੂੰ ਫਾਜ਼ਿਲਕਾ ਦੇ ਪਿੰਡ ਢਾਂਡੀ ਕਦੀਮ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੀ ਨਿੱਜੀ ਤਲਾਸ਼ੀ ਦੌਰਾਨ, ਉਸ ਕੋਲੋਂ 5.11 ਕਿਲੋ ਹੈਰੋਇਨ ਬਰਾਮਦ ਕੀਤੀ ਗਈ।  

ਇਸ ਸਬੰਧੀ, ਐਫਆਈਆਰ ਨੰਬਰ 21 ਮਿਤੀ 27-12-2025 ਨੂੰ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ।

Related Post