Mansa ਚ ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ, 30 ਸਾਲਾਂ ਅੰਗਰੇਜ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਆਪਣੇ ਪਿੱਛੇ ਪਤਨੀ ਤੇ ਇੱਕ ਛੋਟਾ ਪੁੱਤਰ ਛੱਡ ਗਿਆ ਮ੍ਰਿਤਕ
Youth has lost his life due to drug addiction in Mansa : ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਜਾਰੀ ਹੈ। ਨਸ਼ੇ ਦੀ ਲਤ ਕਾਰਨ ਇੱਕ ਹੋਰ ਨੌਜਵਾਨ ਦੀ ਜਾਨ ਚਲੀ ਗਈ ਹੈ। ਮਾਨਸਾ ਦੇ ਵਾਰਡ ਨੰਬਰ 8 ਵਿੱਚ ਰਹਿਣ ਵਾਲੇ 30 ਸਾਲਾ ਅੰਗਰੇਜ਼ ਸਿੰਘ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪਹਿਲਾਂ ਚਿੱਟੇ ਦਾ ਸੇਵਨ ਕਰਦਾ ਸੀ, ਪਰ ਬਾਅਦ ਵਿੱਚ ਉਹ ਜੀਭ ਹੇਠਾਂ ਰੱਖੀ ਜਾਣ ਵਾਲੀ ਗੋਲੀ ਨੂੰ ਟੀਕੇ ਰਾਹੀਂ ਲੈਣ ਲੱਗ ਪਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਨਸ਼ੇ ਦੀ ਲਤ ਦਾ ਸ਼ਿਕਾਰ ਸੀ।
ਇਹ ਵੀ ਪੜ੍ਹੋ :
ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਅੰਗਰੇਜ਼ ਸਿੰਘ ਮਜ਼ਦੂਰੀ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਵੱਲੋਂ ਨਸ਼ੇ ਦਾ ਟੀਕਾ ਗਲਤ ਥਾਂ ਲਗਾਉਣ ਕਾਰਨ ਸਰੀਰ ਵਿੱਚ ਇਨਫੈਕਸ਼ਨ ਅਤੇ ਜ਼ਹਿਰ ਫੈਲ ਗਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਨੌਜਵਾਨ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਅੰਗਰੇਜ਼ ਸਿੰਘ ਆਪਣੇ ਪਿੱਛੇ ਪਤਨੀ ਅਤੇ ਇੱਕ ਛੋਟਾ ਪੁੱਤਰ ਛੱਡ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਹ ਵੀ ਪੜ੍ਹੋ :
Arvind Kejriwal threat : ਕੇਜਰੀਵਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ 'ਤੇ ਮਿਲੀ ਧਮਕੀ
ਮਾਨਸਾ ਵਿੱਚ ਨਸ਼ਿਆਂ ਕਾਰਨ ਲਗਾਤਾਰ ਹੋ ਰਹੀਆਂ ਮੌਤਾਂ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।