Samrala ’ਚ ਨਸ਼ੇ ’ਚ ਧੁੱਤ ਕਾਰ ਚਾਲਕ ਨੇ ਬਾਈਕ ਸਵਾਰ ਜੋੜੇ ਨੂੰ ਮਾਰੀ ਟੱਕਰ; ਮਹਿਲਾ ਦੀ ਮੌਤ, ਪਤੀ ਦੀ ਹਾਲਤ ਗੰਭੀਰ
ਮਿਲੀ ਜਾਣਕਾਰੀ ਮੁਤਾਬਿਕ ਨਿਰਮਲ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਖੰਨਾ ਹਸਪਤਾਲ ਤੋਂ ਦਵਾਈ ਲੈ ਕੇ ਆਪਣੇ ਪਿੰਡ ਗਹਿਲੇਵਾਲ ਨੂੰ ਵਾਪਸ ਪਰਤ ਰਹੇ ਸਨ ਕਿ ਪਿੰਡ ਕੁੱਲੇਵਾਲ ਦੀ ਗੁੱਗਾ ਮੈੜੀ ਦੇ ਨਜ਼ਦੀਕ ਸਮਰਾਲੇ ਵੱਲੋਂ ਜਾ ਰਹੇ ਇੱਕ ਕਾਰ ਸਵਾਰ ਨੇ ਉਲਟ ਪਾਸੇ ਵੱਲ ਜਾ ਕੇ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ।
Samrala News : ਸਮਰਾਲਾ ’ਚ ਖੰਨਾ ਰੋਡ ’ਤੇ ਨਸ਼ੇ ’ਚ ਧੁੱਤ ਕਾਰਨ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਘਟਨਾ ’ਚ ਬਾਈਕ ਸਵਾਰ ਮਹਿਲਾ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਉਸਦੇ ਪਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਨਜ਼ਦੀਕੀ ਪਿੰਡ ਕੁੱਲੇਵਾਲ ਦੇ ਨੇੜੇ ਵਾਪਰਿਆ।
ਹਾਦਸੇ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ 'ਚ ਕਾਰ ਚਾਲਕ ਕੋਲੋ ਪੁਲਿਸ ਨੇ 5.15 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਨਿਰਮਲ ਸਿੰਘ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਖੰਨਾ ਹਸਪਤਾਲ ਤੋਂ ਦਵਾਈ ਲੈ ਕੇ ਆਪਣੇ ਪਿੰਡ ਗਹਿਲੇਵਾਲ ਨੂੰ ਵਾਪਸ ਪਰਤ ਰਹੇ ਸਨ ਕਿ ਪਿੰਡ ਕੁੱਲੇਵਾਲ ਦੀ ਗੁੱਗਾ ਮੈੜੀ ਦੇ ਨਜ਼ਦੀਕ ਸਮਰਾਲੇ ਵੱਲੋਂ ਜਾ ਰਹੇ ਇੱਕ ਕਾਰ ਸਵਾਰ ਨੇ ਉਲਟ ਪਾਸੇ ਵੱਲ ਜਾ ਕੇ ਮੋਟਰ ਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਬਲਵਿੰਦਰ ਕੌਰ 55 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਨਿਰਮਲ ਸਿੰਘ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਸਮਰਾਲੇ ਲਿਆਂਦਾ ਗਿਆ, ਜਿੱਥੇ ਉਸਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਹਾਲਤ ਨਾਜ਼ੁਕ ਹੋਣ ਕਾਰਨ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ।
ਇਸ ਸਬੰਧ ਵਿੱਚ ਸਥਾਨਕ ਐਸ.ਐਚ.ਓ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਦੀ ਪਛਾਣ ਪ੍ਰਮੋਦ ਕੁਮਾਰ ਵਾਸੀ ਸਮਰਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੇ ਕੋਲੋਂ 5.15 ਗ੍ਰਾਮ ਹੈਰੋਇਨ ਵੀ ਬਰਾਮਦ ਹੋਣ 'ਤੇ ਉਸਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੜਕ ਹਾਦਸੇ ਬਾਰੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿੱਥੇ ਹੈ ਪੰਜਾਬ ਸਰਕਾਰ ਦਾ "ਯੁੱਧ ਨਸ਼ਿਆਂ ਵਿਰੁੱਧ"? ਉਹਨਾਂ ਕਿਹਾ ਕਿ ਨਸ਼ੇੜੀ ਲੋਕ ਸੜਕਾਂ ’ਤੇ ਮੌਤਾਂ ਵੰਡਦੇ ਫਿਰ ਰਹੇ ਹਨ। ਸਰਕਾਰ ਰੈਲੀਆਂ ਕਰਕੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਦਮਗਜ਼ੇ ਮਾਰ ਰਹੀ ਹੈ।
ਇਹ ਵੀ ਪੜ੍ਹੋ : Weather Update : ਦਿੱਲੀ ਐਨਸੀਆਰ ’ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼; ਜਾਣੋ IMD ਦੀ ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ