DSGMC ਤੇ ਕਿਸਦਾ ਦਬਾਅ ? DSGMC ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ

DSGMC General Assembly : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਵੱਡੀ ਕਾਰਵਾਈ ਕਰਦਿਆਂ ਅੱਜ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਲੋਂ ਤਿੰਨ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ

By  Shanker Badra October 25th 2025 05:26 PM -- Updated: October 25th 2025 05:43 PM

DSGMC General Assembly : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਵੱਡੀ ਕਾਰਵਾਈ ਕਰਦਿਆਂ ਅੱਜ ਤਿੰਨ ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਲੋਂ ਤਿੰਨ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਮਿਸ਼ਨ ਦੇ ਮੈਬਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਰੁਕਵਾਉਣ ਲਾਓ ਭੇਜਿਆ ਗਿਆ ਸੀ ਪਰ ਉਨ੍ਹਾਂ ਨੂੰ ਵੀ ਅੰਦਰ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਦਿੱਲੀ ਦੇ ਇੰਚਾਰਜ ਨੂੰ ਵੀ ਦਫ਼ਤਰ ਅੰਦਰ ਜਾਣ ਤੋਂ ਰੋਕਿਆ ਗਿਆ ਅਤੇ ਕਾਫ਼ੀ ਦੇਰ ਬਾਅਦ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਮਿਲੀ ਸੀ। ਸਿੱਖ ਮਿਸ਼ਨ ਵੱਲੋਂ ਦਿੱਲੀ ਕਮੇਟੀ ਮੈਂਬਰ (ਜਤਿੰਦਰ ਸਿੰਘ) ਨੂੰ ਹੁਕਮਨਾਮਾ ਸੌਂਪਿਆ ਗਿਆ ਹੈ।   

ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਵੱਲੋਂ ਜਨਰਲ ਇਜਲਾਸ ਨੂੰ ਗ਼ੈਰ-ਕਾਨੂੰਨੀ ਦੱਸਿਆ ਗਿਆ ਸੀ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਜਨਰਲ ਇਜਲਾਸ ਨੂੰ ਗ਼ੈਰ-ਕਾਨੂੰਨੀ ਦਿੱਤਾ ਅਤੇ ਇਸ ਨੂੰ ਗੈਰ ਕਾਨੂੰਨੀ ਦੱਸਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਹੈ ਕਿ ਇਹ ਇਜਲਾਸ ਸਿੱਖ ਰਿਵਾਇਤਾਂ ਦੇ ਵਿਰੁੱਧ ਹੈ। 

ਦੱਸ ਦੇਈਏ ਕਿ ਪਿਛਲੇ ਕੁੱਝ ਸਮੇਂ ਤੋਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ.ਵੱਲੋਂ ਦਿੱਲੀ ਕਮੇਟੀ 'ਤੇ ਸਵਾਲ ਚੁੱਕੇ ਜਾ ਰਹੇ ਸਨ। ਕੁੱਝ ਮਹੀਨੇ ਪਹਿਲਾਂ ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ.ਵੱਲੋਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ ਕਿ ਦਿੱਲੀ ਕਮੇਟੀ ਦੇ ਅੰਦਰ ਕੁੱਝ ਗੜਬੜੀ ਚੱਲ ਰਹੀਆਂ ਹਨ ,ਜਿਸ ਨੂੰ ਰੋਕਿਆ ਜਾਵੇ। ਸ਼ਾਇਦ ਇਸ ਕਰਕੇ ਦਿੱਲੀ ਕਮੇਟੀ ਨੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿਤੀ ਹੈ। 


Related Post