DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

DSP Gursher Sandhu dismissal: ਡੀਐਸਪੀ ਗੁਰਸ਼ੇਰ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖਾਸਤਗੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।

By  Amritpal Singh September 1st 2026 06:21 PM -- Updated: September 1st 2026 06:23 PM

DSP Gursher Sandhu dismissal: ਡੀਐਸਪੀ ਗੁਰਸ਼ੇਰ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖਾਸਤਗੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚ ਹੋਏ ਇੰਟਰਵਿਊ ਦੇ ਮਾਮਲੇ ਤੋਂ ਬਾਅਦ ਡੀਐਸਪੀ ਗੁਰਸ਼ੇਰ ਸੰਧੂ ਨੂੰ ਫੋਰਸ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੰਧੂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਮਾਮਲੇ ਵੀ ਦਰਜ ਕੀਤੇ ਗਏ ਸਨ।

ਪੰਜਾਬ ਸਰਕਾਰ ਨੇ ਕੀਤਾ ਸੀ ਸੇਵਾ ਤੋਂ ਬਰਖਾਸਤ

ਪੰਜਾਬ ਸਰਕਾਰ ਨੇ ਪਿਛਲੇ ਸਾਲ 2 ਜਨਵਰੀ ਨੂੰ ਡੀਐਸਪੀ ਗੁਰਸ਼ੇਰ ਸੰਧੂ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਸੀ। ਸਰਕਾਰ ਦੇ ਇਸ ਫੈਸਲੇ ਨੂੰ ਸੰਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

ਹੁਣ ਹਾਈਕੋਰਟ ਨੇ ਸੰਧੂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਬਰਖਾਸਤਗੀ ਦੇ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਦੇ ਇਸ ਫੈਸਲੇ ਨੂੰ ਸੰਧੂ ਲਈ ਵੱਡੀ ਕਾਨੂੰਨੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਤੋਂ ਬਾਅਦ ਆਏ ਸਨ ਚਰਚਾ ਵਿੱਚ

ਡੀਐਸਪੀ ਗੁਰਸ਼ੇਰ ਸੰਧੂ ਉਸ ਸਮੇਂ ਸੁਰਖੀਆਂ ਵਿੱਚ ਆਏ ਸਨ, ਜਦੋਂ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਤੋਂ ਬਾਅਦ ਪੁਲਿਸ ਵਿਭਾਗ ਵਿੱਚ ਕਾਰਵਾਈ ਕੀਤੀ ਗਈ ਸੀ ਅਤੇ ਸੰਧੂ ਨੂੰ ਫੋਰਸ ਤੋਂ ਹਟਾ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਫਿਰੌਤੀ ਅਤੇ ਭ੍ਰਿਸ਼ਟਾਚਾਰ ਸਮੇਤ ਹੋਰ ਮਾਮਲਿਆਂ ਨੂੰ ਲੈ ਕੇ ਵੀ ਕਾਰਵਾਈ ਹੋਈ। ਸੰਧੂ ਨੇ ਆਪਣੀ ਬਰਖਾਸਤਗੀ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਹੁਣ ਅਦਾਲਤ ਵੱਲੋਂ ਬਰਖਾਸਤਗੀ ਦੇ ਹੁਕਮ ਰੱਦ ਕੀਤੇ ਜਾਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।

Related Post