ਧੁੰਦ ਤੇ ਠੰਢ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ, ਸ੍ਰੀ ਦਰਬਾਰ ਸਾਹਿਬ ਵਿਖੇ ਉਮੜੀ ਸੰਗਤ

By  Ravinder Singh December 21st 2022 09:53 AM -- Updated: December 21st 2022 10:54 AM

ਚੰਡੀਗੜ੍ਹ : ਪੰਜਾਬ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਉਤੇ ਕਾਫੀ ਪ੍ਰਭਾਵ ਪਿਆ ਹੈ ਪਰ ਇਸ ਦੇ ਉਲਟ ਗੁਰੂ ਦੀ ਨਗਰੀ ਵਿਚ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤ ਪੁੱਜੀ। ਅੱਤ ਦੀ ਠੰਢ ਤੇ ਧੁੰਦ ਦਾ ਕਹਿਰ ਵੀ ਸੰਗਤ ਦੀ ਸ਼ਰਧਾ ਨੂੰ ਘੱਟ ਨਹੀਂ ਕਰ ਪਾਈ। ਧੁੰਦ ਚਿੱਟੀ ਦੀ ਚਾਦਰ ਦਰਮਿਆਨ ਘਿਰੇ ਸ੍ਰੀ ਹਰਿਮੰਦਰ ਸਾਹਿਬ ਦੇ ਅਦਭੁਤ ਦ੍ਰਿਸ਼ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸੰਗਤ ਉਤਾਵਲੀ ਸੀ। 



ਉੱਤਰੀ ਭਾਰਤ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ। ਸੰਘਣੀ ਧੁੰਦ ਕਾਰਨ ਹੁਣ ਦਿਨ ਦਾ ਪਾਰਾ ਵੀ ਡਿੱਗਣ ਲੱਗਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਸੱਤ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।  ਮੌਸਮ ਵਿਭਾਗ ਨੇ ਰੈੱਡ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਸਵੇਰੇ ਦੇਸ਼ ਦੇ ਉੱਤਰੀ ਹਿੱਸੇ ਦੇ ਕਈ ਸੂਬਿਆਂ ਵਿੱਚ ਸੰਘਣੀ ਧੁੰਦ ਪਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪਿਆ।


ਇਸ ਦੇ ਨਾਲ ਹੀ ਖਰਾਬ ਮੌਸਮ ਦਾ ਅਸਰ ਹੁਣ ਫਲਾਈਟਾਂ, ਟਰੇਨਾਂ ਅਤੇ ਬੱਸਾਂ 'ਤੇ ਵੀ ਦਿਖਾਈ ਦੇ ਰਿਹਾ ਹੈ। ਖਰਾਬ ਮੌਸਮ ਕਾਰਨ ਮੰਗਲਵਾਰ ਰਾਤ ਨੂੰ ਚੰਡੀਗੜ੍ਹ, ਵਾਰਾਣਸੀ ਅਤੇ ਲਖਨਊ ਦੀਆਂ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ।


ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਜ਼ਿਲਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਰਹੇਗੀ। ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੀਰਵਾਰ ਸਵੇਰੇ ਵੀ ਸੰਘਣੀ ਧੁੰਦ ਛਾਈ ਰਹੇਗੀ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਚੰਨੀ ਨੇ ਮੂਸੇਵਾਲਾ ਦੇ ਪਿਤਾ ਨਾਲ ਕੀਤੀ ਮੁਲਾਕਾਤ, ਪਿੰਡ ਮੂਸੇ ਵਿਖੇ ਰਾਤ ਕੱਟੀ

Related Post