ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਹੌਲੀ ਹੋਈ ਜ਼ਿੰਦਗੀ ਦੀ ਰਫ਼ਤਾਰ

ਪੰਜਾਬ ਵਿਚ ਠੰਢ ਤੇ ਸੀਤ ਲਹਿਰ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਪਹਾੜੀ ਇਲਾਕਿਆਂ 'ਚ ਪਾਰਾ ਮਨਫ਼ੀ ਉਤੇ ਪੁੱਜਣ ਕਾਰਨ ਮੈਦਾਨੀ ਇਲਾਕਿਆਂ ਵਿਚ ਠੰਢ ਦਾ ਕਹਿਰ ਜਾਰੀ ਹੈ।

By  Ravinder Singh December 25th 2022 08:32 AM

ਚੰਡੀਗੜ੍ਹ : ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਕਾਰਨ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕਈ ਹਿੱਸਿਆਂ ਵਿੱਚ ਅੱਜ ਸੰਘਣੀ ਧੁੰਦ ਪਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਇਲਾਵਾ ਸੜਕੀ ਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ। ਰੇਲਗੱਡੀਆਂ ਦੀ ਰਫ਼ਤਾਰ ਵੀ ਹੌਲੀ ਹੋ ਗਈ ਜਦਕਿ ਸੜਕੀ ਆਵਾਜਾਈ ਵੀ ਰੁਕ ਗਈ। 



ਦੂਜੇ ਪਾਸੇ ਪੰਜਾਬ ਵਿਚ ਘੱਟੋ-ਘੱਟ ਪਾਰਾ 'ਚ 1.8 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਦੇ ਨੇੜੇ ਰਿਹਾ। ਦੂਜੇ ਪਾਸੇ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6.4 ਡਿਗਰੀ ਘੱਟ ਦਰਜ ਕੀਤਾ ਗਿਆ। ਰੋਪੜ 1.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।

ਦੂਜੇ ਪਾਸੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਪ੍ਰਕੋਪ ਜਾਰੀ ਰਹੇਗਾ। ਇਸ ਦੌਰਾਨ ਖਾਸ ਕਰਕੇ ਸਵੇਰ ਅਤੇ ਸ਼ਾਮ ਨੂੰ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜ੍ਹੋ : ਤੁਨੀਸ਼ਾ ਸ਼ਰਮਾ ਨੂੰ ਖ਼ੁਦਕੁਸ਼ੀ ਵਾਸਤੇ ਉਕਸਾਉਣ ਲਈ ਸ਼ੀਜ਼ਾਨ ਮੁਹੰਮਦ ਖ਼ਾਨ ਨੂੰ ਹਿਰਾਸਤ 'ਚ ਲਿਆ

ਰੋਪੜ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.0, ਲੁਧਿਆਣਾ 5.9, ਪਟਿਆਲਾ 4.8, ਜਲੰਧਰ 6.2, ਬਰਨਾਲਾ 5.9 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦੇ 17 ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਸਵੇਰੇ ਅਤੇ ਸ਼ਾਮ ਨੂੰ ਰੈੱਡ ਅਲਰਟ ਉਤੇ ਰਹੇ।

Related Post