Abohar E Rickshaw Accident: ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਈ ਰਿਕਸ਼ਾ ਪਲਟਿਆ, 7 ਬੱਚੇ ਹੋਏ ਜ਼ਖਮੀ

ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।

By  Aarti April 25th 2024 11:21 AM

Abohar E Rickshaw Accident:  ਅਬੋਹਰ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇਕ ਈ-ਰਿਕਸ਼ਾ ਅਚਾਨਕ ਸੜਕ 'ਤੇ ਪਲਟ ਗਿਆ, ਜਿਸ 'ਚ 7 ਸਕੂਲੀ ਬੱਚੇ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪੰਚ ਪੀਰ ਮੁਹੱਲਾ ਦਾ ਰਹਿਣ ਵਾਲਾ ਈ-ਰਿਕਸ਼ਾ ਚਾਲਕ ਲਖਵਿੰਦਰ ਸਿੰਘ ਆਪਣੇ ਈ-ਰਿਕਸ਼ਾ 'ਚ ਦਰਜਨ ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ ਜਦੋਂ ਉਹ ਸੀਤੋ ਰੋਡ 'ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ. ਰਿਕਸ਼ਾ ਟੁੱਟ ਗਿਆ, ਜਿਸ ਕਾਰਨ ਰਿਕਸ਼ਾ ਸੜਕ 'ਤੇ ਪਲਟ ਗਿਆ ਅਤੇ ਸਾਰੇ ਬੱਚੇ ਸੜਕ 'ਤੇ ਡਿੱਗ ਗਏ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਦੇ ਡਾਇਰੈਕਟਰ ਅਤੇ ਬੱਚਿਆਂ ਦੇ ਮਾਪੇ ਵੀ ਮੌਕੇ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਬੱਚਿਆਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਿਕਸ਼ਾ ਚਾਲਕ ਨੇ ਆਪਣੇ ਈ-ਰਿਕਸ਼ਾ 'ਚ ਜ਼ਿਆਦਾ ਬੱਚੇ ਬੈਠਣ ਲਈ ਵੱਖਰੀਆਂ ਸੀਟਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ, ਉਨ੍ਹਾਂ ਨੇ ਈ-ਰਿਕਸ਼ਾ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਓਵਰਬ੍ਰਿਜ ਤੋਂ ਡਿੱਗੀ PRTC ਦੀ ਬੱਸ, 2 ਦੀ ਹਾਲਤ ਗੰਭੀਰ

Related Post