ਭੂਚਾਲ ਦੇ ਤੇਜ਼ ਝਟਕਿਆ ਨਾਲ ਕੰਬਿਆ ਪਾਕਿਸਤਾਨ, 4.1 ਮਾਪੀ ਗਈ ਤੀਬਰਤਾ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਲੋਮੀਟਰ ਪੱਛਮ ਵਿੱਚ ਸੀ ਅਤੇ ਇਸਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

By  Aarti January 29th 2023 02:34 PM

Earthquake hits Pakistan: ਪਾਕਿਸਤਾਨ ’ਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ’ਚ ਭੂਚਾਲ ਆਇਆ। ਇਹ ਭੂਚਾਲ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਇਸ ਦਾ ਅਸਰ ਰਾਵਲਪਿੰਡੀ ’ਚ ਵੀ ਦੇਖਣ ਨੂੰ ਮਿਲਿਆ। ਭੂਚਾਲ ਤੋਂ ਬਾਅਦ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। 


ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਿਕ ਇਸਲਾਮਾਬਾਦ, ਪਾਕਿਸਤਾਨ ਵਿਚ ਅੱਜ ਦੁਪਹਿਰ 1:24 ਵਜੇ ਰਿਕਟਰ ਪੈਮਾਨੇ 'ਤੇ 4.1 ਦੀ ਤੀਬਰਤਾ ਵਾਲਾ ਭੂਚਾਲ ਆਇਆ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਲੋਮੀਟਰ ਪੱਛਮ ਵਿੱਚ ਸੀ ਅਤੇ ਇਸਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। 

ਇਹ ਵੀ ਪੜ੍ਹੋ: ਮਨਪ੍ਰੀਤ ਮੋਨਿਕਾ ਸਿੰਘ ਨੇ ਅਮਰੀਕਾ 'ਚ ਰਚਿਆ ਇਤਿਹਾਸ, ਪਹਿਲੀ ਮਹਿਲਾ ਸਿੱਖ ਜੱਜ ਵਜੋਂ ਚੁੱਕੀ ਸਹੁੰ

Related Post