ਦਿੱਲੀ ਆਬਕਾਰੀ ਨੀਤੀ ਮਾਮਲਾ: ਈਡੀ ਨੇ ਚੈਰੀਅਟ ਮੀਡੀਆ ਦੇ ਮਾਲਕ ਰਾਜੇਸ਼ ਜੋਸ਼ੀ ਨੂੰ ਕੀਤਾ ਗ੍ਰਿਫਤਾਰ

ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਲਗਾਤਾਰ ਜਾਰੀ ਹੈ। ਇਸੇ ਜਾਂਚ ਦੇ ਚੱਲਦੇ ਈਡੀ ਨੇ ਚੈਰੀਅਟ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਮਾਲਕ ਰਾਜੇਸ਼ ਜੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

By  Aarti February 9th 2023 04:09 PM

Delhi Excise Policy Case: ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਵਿੱਚ ਜਾਂਚ ਲਗਾਤਾਰ ਜਾਰੀ ਹੈ। ਇਸੇ ਜਾਂਚ ਦੇ ਚੱਲਦੇ ਈਡੀ ਨੇ ਚੈਰੀਅਟ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਮਾਲਕ ਰਾਜੇਸ਼ ਜੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਦੱਸ ਦਈਏ ਕਿ ਮਨੀ ਲਾਂਡਰਿੰਗ ਨਾਲ ਜੁੜੇ ਇਸ ਘਪਲੇ ਵਿੱਚ ਰਾਜੇਸ਼ ਜੋਸ਼ੀ ਦਾ ਨਾਂ ਵੀ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਈਡੀ ਵੱਲੋਂ ਕਾਰਵਾਈ ਕਰਦੇ ਹੋਏ ਰਾਜੇਸ਼ ਜੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੋਆ ਚੋਣਾਂ ਦੇ ਦੌਰਾਨ ਦਿੱਲੀ ਆਬਕਾਰੀ ਨੀਤੀ ਮਾਮਲੇ ਚ ਰਾਜੇਸ਼ ਜੋਸ਼ੀ ਨੇ ਹੀ ਕਮਿਸ਼ਨ ਦੇ ਪੈਸੇ ਲਏ ਸੀ। ਈਡੀ ਨੇ ਰਾਜੇਸ਼ ਜੋਸ਼ੀ ਨੂੰ ਇਸ ਮਾਮਲੇ ਵਿੱਚ ਉਸਦੀ ਸ਼ਮੂਲੀਅਤ ਨੂੰ ਦੇਖਦੇ ਹੋਏ ਪੁੱਛਗਿੱਛ ਅਤੇ ਸਬੂਤਾਂ ਤੋਂ ਬਾਅਦ ਨਵੀਂ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। 

ਇਸ ਤੋਂ ਇਲਾਵਾ ਬੀਤੇ ਦਿਨ ਈਡੀ ਨੇ  ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਿਕ ਅਧਿਕਾਰੀਆਂ ਨੇ ਦੱਸਿਆ ਕਿ ਮਲਹੋਤਰਾ ਪੰਜਾਬ ਅਤੇ ਕੁਝ ਹੋਰ ਖੇਤਰਾਂ ਵਿੱਚ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਸੀ। 

ਇਹ ਵੀ ਪੜ੍ਹੋ: 15 ਕਿਲੋ ਹੈਰੋਇਨ ਸਮੇਤ 8.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Related Post