ED ਦੀ ਵੱਡੀ ਕਾਰਵਾਈ, 2 ਨਸ਼ਾ ਤਸਕਰਾਂ ਦੀ ਕਰੀਬ 7.90 ਕਰੋੜ ਦੀ ਜਾਇਦਾਦ ਜ਼ਬਤ

ਪੰਜਾਬ ’ਚ ਈਡੀ ਵੱਲੋ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਈਡੀ ਨੇ ਨਸ਼ਾ ਤਸਕਰਾਂ ਦੀ ਕਰੀਬ 7.90 ਕਰੋੜ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ।

By  Aarti January 24th 2023 09:45 AM -- Updated: January 24th 2023 10:27 AM

ਚੰਡੀਗੜ੍ਹ: ਪੰਜਾਬ ’ਚ ਈਡੀ ਵੱਲੋ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਈਡੀ ਨੇ ਨਸ਼ਾ ਤਸਕਰਾਂ ਦੀ ਕਰੀਬ 7.90 ਕਰੋੜ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਕਾਰਵਾਈ ਦੋ ਨਸ਼ਾ ਤਸਕਰਾਂ ਖਿਲਾਫ ਕੀਤੀ ਗਈ ਹੈ। 


ਦੱਸ ਦਈਏ ਕਿ ਈਡੀ ਨੇ ਨਸ਼ਾ ਤਸਕਰੀ ਕੇਸ ਚ ਨਾਮਜ਼ਦ ਗੁਰਦੀਪ ਰਾਣੋ ਦੀ ਜਾਇਦਾਦ ਦੇ ਬੈਂਕ ਖਾਤੇ ਸੀਲ ਕੀਤੇ ਗਏ ਹਨ। ਇਸ ਤੋਂ ਇਲਾਵਾ ਫਰੀਦਕੋਟ ਵਾਲੀ ਰਾਜੇਸ਼ ਕੁਮਾਰ ਦੀਆਂ 11 ਜਾਇਦਾਦਾਂ ’ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਮੀਂਹ ਤੋਂ ਬਾਅਦ ਠੰਢ ’ਚ ਵਾਧਾ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ

Related Post